Friday, June 20, 2025
Punjab

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਅਧਿਆਪਕਾਂ ਦੀ ਸ਼ਿਫਟਿੰਗ ਦਾ ਵਿਰੋਧ* *2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਦੀ ਮੰਗ* ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਸਰਕਾਰ ਦਾ ਪੁਤਲਾ ਫੂਕਣਗੇ ਜਲਾਲਾਬਾਦ ਦੇ ਅਧਿਆਪਕ

*ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਅਧਿਆਪਕਾਂ ਦੀ ਸ਼ਿਫਟਿੰਗ ਦਾ ਵਿਰੋਧ*

         

 *2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਦੀ ਮੰਗ*

 

 ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਸਰਕਾਰ ਦਾ ਪੁਤਲਾ ਫੂਕਣਗੇ ਜਲਾਲਾਬਾਦ ਦੇ ਅਧਿਆਪਕ 

ਜਲਾਲਾਬਾਦ / ਨਕੋਦਰ 17 ਅਕਤੂਬਰ ( ਨ.ਪੋ.ਨਿਊਜ਼ ):-

ਅੱਜ ਜਲਾਲਾਬਾਦ ਦੇ ਪ੍ਰਾਇਮਰੀ ਸਿੱਖਿਆ ਦਫ਼ਤਰ ਵਿੱਖੇ ਸਾਂਝਾ ਅਧਿਆਪਕ ਮੋਰਚਾ ਜਲਾਲਾਬਾਦ ਦੀ ਅਹਿਮ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਮੁਤਾਬਕ ਮਿਤੀ 19 ਅਕਤੂਬਰ ਵੀਰਵਾਰ ਬੀ ਪੀ ਈ ਓ ਦਫ਼ਤਰ ਦੇ ਬਾਹਰ ਸਕੂਲ ਸਮੇਂ ਤੋਂ ਬਾਅਦ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ । ਮੋਰਚੇ ਵੱਲੋਂ  ਜਾਰੀ ਪ੍ਰੈੱਸ ਨੋਟ ਅਨੂਸਾਰ ਮੀਟਿੰਗ ਤੋਂ ਬਾਅਦ ਅਧਿਆਪਕ ਆਗੂਆਂ ਜਗਨੰਦਨ ਸਿੰਘ, ਅਮਰਜੀਤ ਸਿੰਘ ਬਿੱਟੂ, ਸੁਰਿੰਦਰ ਕੰਬੋਜ, ਅਸ਼ੋਕ ਸਰਾਰੀ, ਪ੍ਰਭਦੀਪ ਸਿੰਘ ਗੁੰਬਰ,ਨੇ ਦੱਸਿਆ ਕਿ ਸਮੂਹ ਕਨਵੀਨਰਾਂ ਅਤੇ ਕੋ-ਕਨਵੀਨਰਾਂ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕ ਬਦਲੀ ਨੀਤੀ ਨੂੰ ਛਿੱਕੇ ਟੰਗ ਕੇ ਬਦਲੀਆਂ ਕਰਨ ਦਾ ਵਿਰੋਧ ਕੀਤਾ  ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਦੇਣ ਦੇ ਬੁਨਿਆਦੀ ਸੰਵਿਧਾਨਕ ਅਧਿਕਾਰ ਨੂੰ ਲਾਗੂ ਕਰਨ ਲਈ ਐਮੀਨੈਂਸ ਸਕੂਲਾਂ ਵਾਲੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ। ਜਦੋਂ ਕਿ ਪੰਜਾਬ ਦੇ ਸਮੁੱਚੇ ਸਕੂਲ ਅਧਿਆਪਕਾਂ ਦੀ ਘਾਟ ਦਾ ਸੰਤਾਪ ਭੋਗ ਰਹੇ ਹਨ, ਉਦੋਂ ਸਰਕਾਰ ਇਨ੍ਹਾਂ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਐਮੀਨੈਂਸ ਸਕੂਲਾਂ ਵਿੱਚ ਸ਼ਿਫਟ ਕਰਕੇ ਆਮ ਵਿਦਿਆਰਥੀਆਂ ਕੋਲੋਂ ਸਿੱਖਿਆ ਦਾ ਰਹਿੰਦਾ ਖੂੰਹਦਾ ਹੱਕ ਵੀ ਖੋਹ ਰਹੀ ਹੈ। ਪੰਜਾਬ ਦੇ ਵਿਦਿਆਰਥੀਆਂ ਨਾਲ ਇਹ ਵਿਤਕਰੇ ਭਰਿਆ ਵਰਤਾਉ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਦਿਆਂ ਕੀਤਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂ ਤੇ ਸਿਰਫ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ,। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਲੰਗੜਾ ਨੋਟੀਫਿਕੇਸ਼ਨ ਕਰਕੇ ਪੰਜਾਬ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ।

ਪੰਜਾਬ  ਬੋਰਡ ਵੱਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਫ਼ੀਸਾਂ, ਪ੍ਰੈਕਟੀਕਲ ਫੀਸਾਂ ਅਤੇ ਜੁਰਮਾਨੇ ਵਸੂਲਣਾ ਬੰਦ ਕਰਨ, ਸੁਖਵਿੰਦਰ ਸਿੰਘ ਡੀ ਪੀ,ਅਮਨ ਕੁਮਾਰ,ਅਸ਼ੋਕ ਕੁਮਾਰ, ਅਮਨਦੀਪ, ਰੁਪੇਸ਼ ਕੁਮਾਰ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਂਝਾ ਅਧਿਆਪਕ ਮੋਰਚਾ ਦੇ ਸਰਬਸੰਮਤੀ ਨਾਲ ਕੀਤੇ ਫੈਸਲੇ ਮੁਤਾਬਕ ਕਿ ਰਾਸ਼ਟਰੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ, ਖਾਲੀ ਅਸਾਮੀਆਂ ਪੂਰੇ ਤਨਖਾਹ ਸਕੇਲ ਵਿੱਚ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਵਰਗ ਦੀਆਂ ਪ੍ਰਮੋਸ਼ਨਾਂ ਕਰਨ ,ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ  ਜਾਰੀ ਕਰਨ,2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ ਸਮੇਤ ਅਧਿਆਪਕਾਂ ਦੀਆਂ ਭਖ਼ਦੀਆਂ ਮੰਗਾਂ ਮੰਨਵਾਉਣ ਲਈ 19 ਅਤੇ 20 ਅਕਤੂਬਰ ਨੂੰ ਤਹਿਸੀਲ / ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣੇ ਹਨ ਉਪਰੋਕਤ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਸਿੱਖਿਆ ਮੰਤਰੀ ਵਿਰੁੱਧ ਜਥੇਬੰਦਕ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ।