Friday, June 20, 2025
LocalPunjab

ਗੁਰਦੁਆਰਾ ਸਿੰਘ ਸਭਾ ਢੰਡੋਵਾਲ ਦੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਦਾ ਅੰਤਿਮ ਸੰਸਕਾਰ 30 ਅਕਤੂਬਰ ਸੋਮਵਾਰ ਨੂੰ

ਗੁਰਦੁਆਰਾ ਸਿੰਘ ਸਭਾ ਢੰਡੋਵਾਲ ਦੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਦਾ ਅੰਤਿਮ ਸੰਸਕਾਰ 30 ਅਕਤੂਬਰ ਸੋਮਵਾਰ ਨੂੰ 

 

ਸ਼ਾਹਕੋਟ 29 ਅਕਤੂਬਰ ( ਰਣਜੀਤ ਬਹਾਦੁਰ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਢੰਡੋਵਾਲ ਦੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਐਤਵਾਰ ਤੜਕੇ 3 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੀ ਉਮਰ ਕਰੀਬ 45 ਸਾਲ ਸੀ। ਉਹ ਲੰਬੇ ਸਮੇਂ ਤੋਂ ਪਿੰਡ ਢੰਡੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਬੇਟੀ ਛੱਡ ਗਏ। ਉਨ੍ਹਾਂ ਦਾ ਅੰਤਿਮ ਸਸਕਾਰ 30 ਅਕਤੂਬਰ ਨੂੰ ਦੁਪਹਿਰ 12:30 ਵਜੇ ਪਿੰਡ ਢੰਡੋਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਸਰਪੰਚ ਸੁਰਿੰਦਰਜੀਤ ਸਿੰਘ ਚੱਠਾ ਤੇ ਨੰਬਰਦਾਰ ਬਲਿਹਾਰ ਸਿੰਘ ਚੱਠਾ ਨੇ ਦੱਸਿਆ ਕਿ ਭਾਈ ਸਰਬਜੀਤ ਸਿੰਘ ਬਹੁਤ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਪਿੰਡ ਢੰਡੋਵਾਲ ਨੂੰ ਵੀ ਵੱਡਾ ਘਾਟਾ ਪਿਆ ਹੈ। ਕੌਮੀ ਇਨਸਾਫ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਭਾਈ ਸਰਬਜੀਤ ਸਿੰਘ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਹਮੇਸ਼ਾ ਤਤਪਰ ਰਹਿੰਦੇ ਸਨ।

ਇਸ ਦੁੱਖ ਦੀ ਘੜੀ ਵਿਚ ਮਾਤਾ ਸਾਹਿਬ ਕੌਰ ਖਾਲਸਾ ਸਕੂਲ ਢੰਡੋਵਾਲ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ, ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਸੁਖਜੀਤ ਸਿੰਘ ਝੀਤਾ, ਮਾਸਟਰ ਚਰਨਜੀਤ ਸਿੰਘ, ਲਖਵਿੰਦਰ ਸਿੰਘ ਸੋਖੀ, ਕਬੱਡੀ ਪ੍ਰਮੋਟਰ ਬਲਵਿੰਦਰ ਸਿੰਘ ਚੱਠਾ ਯੂਕੇ, ‘ਆਪ’ ਆਗੂ ਕੁਲਵੰਤ ਸਿੰਘ ਕੰਤਾ, ਸਾਬਕਾ ਸਰਪੰਚ ਸੁਰਜੀਤ ਸਿੰਘ, ਗੁਰਦਿਆਲ ਸਿੰਘ ਚੱਠਾ, ਜਸਵੰਤ ਸਿੰਘ ਜੱਸਾ, ਕਿਸਾਨ ਆਗੂ ਨਿਰਮਲ ਸਿੰਘ ਢੰਡੋਵਾਲ, ਹਰਬੰਸ ਸਿੰਘ ਚੱਠਾ ਯੂਕੇ, ਗੁਰਨਾਮ ਸਿੰਘ ਚੱਠਾ, ਪੂਰਨ ਸਿੰਘ ਚੱਠਾ ਯੂਕੇ, ਸੇਵਾ ਸਿੰਘ ਚੱਠਾ, ਸਾਬਕਾ ਪ੍ਰਧਾਨ ਕੰਵਲਜੀਤ ਸਿੰਘ, ਪ੍ਰੈੱਸ ਕਲੱਬ ਸ਼ਾਹਕੋਟ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਹਰਦੀਪ ਸਿੰਘ ਖਾਲਸਾ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਪਰਮਜੀਤ ਸਿੰਘ ਖਾਲਸਾ, ਗੁਰਮੁੱਖ ਸਿੰਘ ਬਾਟੂ, ਜਸਵਿੰਦਰ ਸਿੰਘ ਖਾਲਸਾ, ਪ੍ਰੋ. ਨਰਿੰਦਰਪਾਲ ਸਿੰਘ, ਮਨਮੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਤਲਵਿੰਦਰਪਾਲ ਸਿੰਘ, ਆਪ ਆਗੂ ਜਸਪਾਲ ਸਿੰਘ ਮਿਗਲਾਨੀ ਸ਼ਾਹਕੋਟ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।