ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਬੁਲਾ ਕੇ ਬੁਝਵਾਈ ਅੱਗ ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਰੋਜ਼ਾਨਾ ਸਵੇਰੇ-ਸ਼ਾਮ ਖੇਤਾਂ ਦਾ ਦੌਰਾ ਕਰਨ ਦੇ ਹੁਕਮ
ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਬੁਲਾ ਕੇ ਬੁਝਵਾਈ ਅੱਗ
ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਰੋਜ਼ਾਨਾ ਸਵੇਰੇ-ਸ਼ਾਮ ਖੇਤਾਂ ਦਾ ਦੌਰਾ ਕਰਨ ਦੇ ਹੁਕਮ
ਨਕੋਦਰ , 04 ਨਵੰਬਰ ( ਅਨਿਲ ਐਰੀ /ਅਰਵਿੰਦਰ ਸਿੰਘ)
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਐਸ.ਡੀ.ਐਮ. ਨਕੋਦਰ ਸ੍ਰੀਮਤੀ ਇਰਵਿਨ ਕੌਰ ਵਲੋਂ ਅੱਜ ਨਕੋਦਰ ਉਪ ਮੰਡਲ ਦੇ ਪਿੰਡਾਂ ਵਿੱਚ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ਉਪਰ ਹੀ ਫਾਇਰ ਬ੍ਰਿਗੇਡ ਬੁਲਾ ਕੇ ਬੁਝਵਾਈ ਗਈ।
ਉਨ੍ਹਾਂ ਅੱਜ ਨਕੋਦਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਪਿੰਡ ਸ਼ਾਹ ਸਲੇਮਪੁਰ ਅਤੇ ਸ਼ਾਹਪੁਰ ਵਿਖੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ ਜਿਸ ਸਬੰਧੀ ਅਧਿਕਾਰੀਆਂ ਵਲੋਂ ਨਕੋਦਰ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਾਸੋਂ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਬੁਲਾ ਕੇ ਅੱਗ ਬੁਝਾਈ ਗਈ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਵੀ ਦਿੱਤੇ।
ਉਨ੍ਹਾਂ ਨਕੋਦਰ ਵਿਖੇ ਤਾਇਨਾਤ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲੱਗਣ ਦੀ ਰੋਕਥਾਮ ਲਈ ਡਿਊਟੀ ਵਿੱਚ ਤਾਇਨਾਤ ਅਧਿਕਾਰੀ ਕਰਮਚਾਰੀ ਰੋਜ਼ਾਨਾ ਸਵੇਰੇ ਸ਼ਾਮ ਅਲਾਟ ਕੀਤੇ ਗਏ ਪਿੰਡਾਂ ਦਾ ਦੌਰਾ ਕਰਨ ਅਤੇ ਅੱਗ ਲੱਗਣ ਸਬੰਧੀ ਮਾਮਲਾ ਧਿਆਨ ਵਿੱਚ ਆਉਣ ’ਤੇ ਤੁਰੰਤ ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇ।