Friday, June 20, 2025
Punjab

ਤੀਜਾ ਨਗਰ ਕੀਰਤਨ ਅੱਜ ਪਿੰਡ ਸੀਚੇਵਾਲ ਤੋਂ ਚੱਲ ਕੇ ਵੱਖ ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪਹੁੰਚੇਗਾ

ਤੀਜਾ ਨਗਰ ਕੀਰਤਨ ਅੱਜ ਪਿੰਡ ਸੀਚੇਵਾਲ  ਤੋਂ ਚੱਲ ਕੇ ਵੱਖ ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪਹੁੰਚੇਗਾ 

ਸ਼ਾਹਕੋਟ / ਸੁਲਤਾਨਪੁਰ ਲੋਧੀ, 23 ਨਵੰਬਰ ( ਰਣਜੀਤ ਬਹਾਦੁਰ ):- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਅੱਜ ਸਵੇਰੇ 08 ਵਜੇ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋਇਆ ਅਤੇ ਇਹ ਨਗਰ ਕੀਰਤਨ ਪਿੰਡ ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾਂ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫੌਜੀ ਕਲੌਨੀ, ਝੱਲ ਲੇਈਵਾਲ, ਰਣਧੀਰਪੁਰ, ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪਵਿੱਤਰ ਵੇਈਂ ਦੇ ਕੰਢੇ-ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ।  ਜਾਣਕਾਰੀ ਦਿੰਦਿਆ ਸੁਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿੱਚ ਵੱਡੀ ਪੱਧਰ `ਤੇ ਸੰਗਤਾਂ ਸ਼ਾਮਿਲ ਹੁੰਦੀਆਂ ਹਨ। ਓਹਨਾਂ ਦੱਸਿਆ ਕਿ ਇਸ ਪੂਰੇ ਨਗਰ ਕੀਰਤਨ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਿਰ ਰਹਿਣਗੇ ਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਇਲਾਹੀ ਸ਼ਬਦਾਂ ਨਾਲ ਜੋੜਨਗੇ।