ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨਾਲ ਹੋਈ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਕੇ ਮੰਗਾਂ ਦਾ ਨਿਪਟਾਰਾ ਕਰਨ ਦਾ ਦਿੱਤਾ ਭਰੋਸਾ : ਬਲਵੀਰ ਸਿੰਘ ਹਿਰਦਾਪੁਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨਾਲ ਹੋਈ ਮੀਟਿੰਗ
ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਕੇ ਮੰਗਾਂ ਦਾ ਨਿਪਟਾਰਾ ਕਰਨ ਦਾ ਦਿੱਤਾ ਭਰੋਸਾ : ਬਲਵੀਰ ਸਿੰਘ ਹਿਰਦਾਪੁਰ
ਸ਼ਾਹਕੋਟ / ਮਲਸੀਆਂ,15 ਦਸੰਬਰ ( ਰਣਜੀਤ ਬਹਾਦੁਰ ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਟ ਤੇ ਅਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਓਐਸਡੀ ਉਂਕਾਰ ਸਿੰਘ ਸਿੱਧੂ ਨਾਲ ਮੀਟਿੰਗ ਹੋਈ ਜਿਸ ਉਪਰੰਤ ਜਥੇਬੰਦਕ ਆਗੂਆਂ ਵੱਲੋਂ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਖੱਜਲਖੁਆਰੀ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਲਿਸਟਮੈਟ ਤੇ ਅਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿੱਚ ਤਕਰੀਬਨ ਪੰਦਰਾਂ ਸਾਲਾਂ ਤੋਂ ਉਪਰ ਸਮਾਂ ਹੋ ਚੁੱਕਾ ਹੈ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਵਿਭਾਗੀ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਮਿਆਂ ਦੀ ਪ੍ਰਪੋਜ਼ਲ ਬਣਾਕੇ ਸਰਕਾਰ ਨੂੰ ਪੇਸ਼ ਕਰ ਦਿੱਤੀ ਹੈ ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਓਐਸਡੀ ਉਂਕਾਰ ਸਿੰਘ ਸਿੱਧੂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਓਐਸਡੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਨਾਲ ਜਥੇਬੰਦੀ ਦੀ ਮੀਟਿੰਗ ਕਰਵਾਕੇ ਕਾਮਿਆਂ ਦੀਆਂ ਮੰਗਾਂ ਨਿਪਟਾਰਾ ਬਹੁਤ ਜਲਦ ਕੀਤਾ ਜਾਵੇਗਾ । ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਵਾਂਗ ਲਾਰਾ ਲਾਓ ਤੇ ਡੰਗ ਟਪਾਊ ਦੀ ਨੀਤੀ ਅਪਣਾਈ ਤਾਂ ਭਵਿੱਖ ਵਿਚ ਤਿੱਖੇ ਸੰਘਰਸ਼ ਉਲੀਕੇ ਜਾਣਗੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਛੋਟਾ ਸਿੰਘ ਨੰਦਪੁਰ ਕੇਸ਼ੋ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਬ੍ਰਾਂਚ ਨਾਭਾ ਅਮਰੀਕ ਸਿੰਘ ਕਲਿਆਣ ਆਦਿ ਆਗੂ ਹਾਜਰ ਸਨ।
ਫੋਟੋ ਕੈਪਸਨ: ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਬਲਵੀਰ ਸਿੰਘ ਹਿਰਦਾਪੂਰ ਤੇ ਹੋਰ ਆਗੂ।