ਕੱਚਾ ਮੁਲਾਜ਼ਮ ਸਾਂਝਾ ਮੋਰਚਾ, ਪੰਜਾਬ’ਦਾ ਗਠਨ ਅਤੇ ਸੰਘਰਸ਼ ਦਾ ਐਲਾਨ* *4 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ*
ਕੱਚਾ ਮੁਲਾਜ਼ਮ ਸਾਂਝਾ ਮੋਰਚਾ, ਪੰਜਾਬ’ਦਾ ਗਠਨ ਅਤੇ ਸੰਘਰਸ਼ ਦਾ ਐਲਾਨ*
*4 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ*
ਸ਼ਾਹਕੋਟ / ਮਲਸੀਆਂ 28 ਦਸੰਬਰ ( ਰਣਜੀਤ ਬਹਾਦੁਰ ) ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਰੰਟੀ ਦੇ ਬਾਵਜੂਦ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਡੈਮੋਕਰੈਟਿਕ ਜੰਗਲਾਤ ਵਰਕਰਜ਼ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ(ਰਜਿ:ਨੰ.26),ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਰਜਿ. ਸਬ ਕਮੇਟੀ ਸੀਵਰੇਜ ਬੋਰਡ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ‘ਕੱਚਾ ਮੁਲਾਜ਼ਮ ਸਾਂਝਾ ਮੋਰਚਾ’ ਦਾ ਗਠਨ ਕਰਕੇ 4 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਮੋਰਚੇ ਦੇ ਕਨਵੀਨਰਾਂ ਬਲਵੀਰ ਸਿੰਘ ਸੀਵੀਆ, ਜਸਵੀਰ ਸਿੰਘ ਸ਼ੀਰਾ ਅਤੇ ਸਰਬਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕੰਮ ਕਰਦੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਿਰਫ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ ਪਰ ਹਕੀਕਤ ਵਿੱਚ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਕੰਮ ਕਰਦੇ ਸਮੂਹ ਕੱਚੇ, ਆਊਟਸੋਰਸ, ਇਨਲਿਸਟਮੈਂਟ ਆਦਿ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ,’ਕੱਚਾ ਮੁਲਾਜ਼ਮ ਸਾਂਝਾ ਮੋਰਚਾ’ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਤਿੰਨ ਕਨਵੀਨਰਾਂ ਤੋਂ ਇਲਾਵਾ ਰਸ਼ਪਾਲ ਸਿੰਘ ਜੋਧਾਨਗਰੀ, ਹਰਜੀਤ ਕੌਰ ਸਮਰਾਲਾ, ਹਰਪ੍ਰੀਤ ਸਿੰਘ ਰਾਜੀਆ, ਹਰਜਿੰਦਰ ਸਿੰਘ ਮਾਨ ਅਤੇ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ ਨੂੰ ਸੂਬਾ ਕਮੇਟੀ ਮੈਂਬਰ ਚੁਣਿਆ ਗਿਆ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ‘ਕੱਚਾ ਮੁਲਾਜਮ ਸਾਂਝਾ ਮੋਰਚਾ’ ਵੱਲੋਂ 4 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਰੈਲੀ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਦੀਆਂ ਹੋਰ ਜਥੇਬੰਦੀਆਂ ਨੂੰ ਵੀ ਮੋਰਚੇ ਵਿੱਚ ਸ਼ਾਮਿਲ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਰਿੰਦਰ ਕੁਮਾਰ ,ਸਾਬ ਸਿੰਘ , ਸੁੱਚਾ ਸਿੰਘ, ਇੰਦਰਜੀਤ ਸਿੰਘ ਕਪੂਰਥਲਾ, ਸ਼ਿੰਦਰਪਾਲ ਸੰਧੂ, ਰੋਸ਼ਨ ਲਾਲ ਨੂਰਮਹਿਲ,
ਆਦਿ ਵੀ ਹਾਜ਼ਰ ਸਨ।