*ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮੌਸਮ ਵਿਭਾਗ ਦੇ ਸੰਘਣੀ ਧੁੰਦ ਦੇ ਰੈਡ ਅਲਰਟ ਕਾਰਨ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ*
*ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਮੌਸਮ ਵਿਭਾਗ ਦੇ ਸੰਘਣੀ ਧੁੰਦ ਦੇ ਰੈਡ ਅਲਰਟ ਕਾਰਨ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ*
ਜਲੰਧਰ/ ਨਕੋਦਰ 30 ਦਸੰਬਰ ( ਅਨਿਲ ਐਰੀ / ਅਰਵਿੰਦਰ ਸਿੰਘ )
ਪੰਜਾਬ ਦੇ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦੇ ਰੈਡ ਅਲਾਰਟ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤੀ ਗਈ ਹੈ। ਮੋਰਚੇ ਦੇ ਸੂਬਾਈ ਕਨਵੀਨਰਾਂ ਸੁਰਿੰਦਰ ਕੰਬੋਜ, ਸੁਖਵਿੰਦਰ ਚਾਹਲ, ਸੁਰਿੰਦਰ ਪੁਆਰੀ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਅਤੇ ਅਮਨਬੀਰ ਸਿੰਘ ਗੁਰਾਇਆ ਵਲੋਂ ਵਰਚੁਅਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਨਵਪ੍ਰੀਤ ਸਿੰਘ ਬੱਲੀ ਨੇ ਦੱਸਿਆ ਕਿ ਪੰਜਾਬ ਵਿੱਚ ਠੰਡ ਵਧਣ ਅਤੇ ਸੰਘਣੀ ਧੁੰਦ ਹੋਣ ਕਾਰਨ ਜਿੱਥੇ ਆਉਣ ਜਾਣ ਵਿੱਚ ਦਿੱਕਤ ਆਉਂਦੀ ਹੈ ਉੱਥੇ ਹੀ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜਦੋਂ ਕਿ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਪਹੁੰਚਣ ਵਿੱਚ ਦਿੱਕਤਾਂ ਆਉਣਗੀਆਂ ਅਤੇ ਸੜਕੀ ਦੁਰਘਟਨਾਵਾਂ ਕਾਰਨ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹੇਗਾ। ਉਨ੍ਹਾਂ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਹਰਿਆਣਾ ਸਰਕਾਰ ਵਾਂਗ 15 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਜਿੰਦਗੀ ਸੁਰੱਖਿਅਤ ਰੱਖੀ ਜਾ ਸਕੇ। ਅੱਜ ਦੀ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੰਵਲਜੀਤ ਸੰਗੋਵਾਲ, ਰਮਨ ਗੁਪਤਾ, ਬਲਵਿੰਦਰ ਸਿੰਘ ਕਾਲੜਾ, ਮਦਨਜੀਤ ਸਿੰਘ, ਮੇਜਰ ਸਿੰਘ, ਰਸ਼ਮਿੰਦਰ ਪਾਲ ਸੋਨੂ, ਪੰਕਜ ਕੁਮਾਰ, ਪ੍ਰਦੀਪ ਪ੍ਰਿਤਪਾਲ ਸਿੰਘ ਰਕੇਸ਼ ਕੁਮਾਰ ਬੰਟੀ, ਸ਼ੇਖਰ ਚੰਦ,ਵਿੱਦਿਆ ਸਾਗਰ, ਰਕੇਸ਼ ਕੁਮਾਰ ਖਹਿਰਾ,ਵੀਰਪਾਲ ਸ਼ਰਮਾਂ,ਹਰਨੇਕ ਸਿੰਘ ਬੁੰਡਾਲਾ, ਮਨਵਿੰਦਰ ਪਾਲ ਆਦਿ ਆਗੂ ਹਾਜ਼ਰ ਸਨ।