*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਵਿਸਾਖੀ ਅਤੇ ਅੰਬੇਦਕਰ ਜੈਅੰਤੀ ‘ਤੇ ਵਿਸ਼ੇਸ਼ ਸਮਾਗਮ*
ਅਨਿਲ ਐਰੀ
*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਵਿਸਾਖੀ ਅਤੇ ਅੰਬੇਦਕਰ ਜੈਅੰਤੀ ‘ਤੇ ਵਿਸ਼ੇਸ਼ ਸਮਾਗਮ*
ਨਕੋਦਰ 12 ਅਪ੍ਰੈਲ
ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਵਿਸਾਖੀ ਅਤੇ ਅੰਬੇਦਕਰ ਜੈਅੰਤੀ ਦੇ ਮੌਕੇ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਵਿੱਚ ਵਿਦਿਆਰਥੀਆਂ ਦੁਆਰਾ ਸ਼ਬਦ, ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ। ਨਰਸਰੀ ਵਿਭਾਗ ਵਿੱਚ ਵੀ ਇਸ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਅਧੀਨ ਵਿਭਾਗ ਦੇ ਮੁਖੀ ਸ੍ਰੀਮਤੀ ਸੀਮਾ ਜੈਨ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਤਿਉਹਾਰ ਨੂੰ ਹੋਰ ਮਨੋਰੰਜਕ ਬਣਾਉਣ ਲਈ ਵਿਦਿਆਰਥੀਆਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਨੰਨ੍ਹੇ- ਮੁੰਨ੍ਹੇ ਵਿਦਿਆਰਥੀਆਂ ਨੂੰ ਵਿਸਾਖੀ ਥੀਮ ‘ਤੇ ‘ਆਰਟ ਐਂਡ ਕਰਾਫ਼ਟ ਐਕਟੀਵਿਟੀ’ ਕਰਵਾਈ ਗਈ। ਸਕੂਲ ਪ੍ਰਿੰਸੀਪਲ ਡਾ. ਸੋਨੀਆ ਸਚਦੇਵਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਨਾਲ਼ ਸੰਬੰਧਿਤ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੀਆਂ ਉਪਲਬੱਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ‘ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ,ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ ਅਤੇ ਡਾਇਰੈਕਟਰ ਡਾ. ਰਿਤੂ ਭਨੋਟ ਨੇ ਸਾਰਿਆਂ ਨੂੰ ਵਧਾਈ ਦਿੱਤੀ।