Wednesday, November 4, 2026
LocalPunjab

ਨਕੋਦਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਅਨਿਲ ਐਰੀ

ਨਕੋਦਰ ‘ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਨਕੋਦਰ , 12 ਅਪ੍ਰੈਲ

ਸ੍ਰੀ ਹਰਵਿੰਦਰ ਸਿੰਘ  ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਅਤੇ ਸ੍ਰੀ ਸਰਬਜੀਤ ਰਾਏ ਐਸ ਪੀ (ਡੀ)  ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸ੍ਰੀ ਸੁਖਪਾਲ ਸਿੰਘ ਉਪ ਕਪਤਾਨ ਪੁਲਿਸ, ਸਬ ਡਵੀਜਨ ਨਕੋਦਰ ਦੀ ਅਗਵਾਈ ‘ਚ ਇੰਸਪੈਕਟਰ ਅਮਨ ਸੈਣੀ, ਮੁਖ ਅਫਸਰ, ਥਾਣਾ ਸਿਟੀ ਨਕੋਦਰ ਵੱਲੋਂ ਅੱਜ ਨਕੋਦਰ ਦੇ ਮਹੱਲਾ ਗੁਰੂ ਨਾਨਕਪੁਰਾ ‘ਚ ਨਸ਼ਾ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਹ ਪ੍ਰੋਗਰਾਮ ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਦੇ ਤਹਿਤ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸ਼ਹਿਰ ਦੇ ਪ੍ਰਮੁੱਖ ਅਤੇ ਮਾਣਯੋਗ ਵਿਅਕਤੀਆਂ ਨੇ ਭਾਗ ਲਿਆ ਅਤੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਜ਼ਿੰਦਗੀ ਨੂੰ ਸੁਚੱਜੀ ਦਿਸ਼ਾ ਵੱਲ ਲੈ ਜਾਣ ਲਈ ਪ੍ਰੇਰਿਤ ਕੀਤਾ।

ਇਸ ਸਮਾਗਮ ਵਿੱਚ ਕਰੀਬ 100 ਤੋਂ 200 ਵਿਅਕਤੀਆਂ, ਜਿਸ ਵਿੱਚ ਨੌਜਵਾਨ ਮਰਦ ਅਤੇ ਮਹਿਲਾਵਾਂ ਸ਼ਾਮਲ ਸਨ, ਨੇ ਸਰਗਰਮ ਹਿੱਸਾ ਲਿਆ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਨਸ਼ਾ ਮਕਤ ਪੰਜਾਬ ਦੀ ਰਚਨਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।