Thursday, June 19, 2025
LocalPunjab

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ‘ਚ ਮਜ਼ਦੂਰ ਦਿਵਸ ਮਨਾਇਆ।

ਅਨਿਲ ਐਰੀ 

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ‘ਚ ਮਜ਼ਦੂਰ ਦਿਵਸ ਮਨਾਇਆ।


1 ਮਈ 2025
ਮਜ਼ਦੂਰ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ,ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਹਰ ਪੇਸ਼ੇ ਦੇ ਮਜ਼ਦੂਰਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਨਮਾਨ ਦੇਈਏ,ਇਸੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਅੱਜ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਸੰਬੰਧੀ ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੁਆਰਾ ਅੱਜ ਦੇ ਤਕਨੀਕੀ ਯੁੱਗ ਵਿੱਚ ਮਜ਼ਦੂਰਾਂ ਦੇ ਮਹੱਤਵ ਨੂੰ ਦਰਸਾਉਂਦੀ ਇੱਕ ਸਕਿੱਟ ਵੀ ਪੇਸ਼ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਵਲੋਂ ਦੱਸਿਆ ਗਿਆ ਕਿ ਸਾਨੂੰ ਮਜ਼ਦੂਰ ਵਰਗ ਦੀ ਸੱਚੀ-ਸੁੱਚੀ ਕਿਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ।ਕਿਸੇ ਵੀ ਕੰਮ ਨੂੰ ਛੋਟਾ ਜਾਂ ਵੱਡਾ ਨਹੀਂ ਸਮਝਣਾ ਚਾਹੀਦਾ ਅਤੇ ਮਜ਼ਦੂਰਾਂ ਨੂੰ ਸਮਾਜ ਵਿੱਚ ਉਹਨਾਂ ਦਾ ਬਣਦਾ ਮਾਣ- ਸਨਮਾਨ ਦੇਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਸਕੂਲ ਵਿਚ ਕੰਮ ਕਰਨ ਵਾਲੇ ਹਰ ਵਰਗ ਦੇ ਕਰਮਚਾਰੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ।