ਪੰਜਾਬ ਸਿੱਖਿਆ ਕ੍ਰਾਂਤੀ’: ਜ਼ਿਲ੍ਹੇ ਦੇ 10 ਸਰਕਾਰੀ ਸਕੂਲਾਂ ’ਚ 77.11 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ : ਬਲਕਾਰ ਸਿੰਘ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ : ਇੰਦਰਜੀਤ ਕੌਰ ਮਾਨ
ਅਨਿਲ ਐਰੀ
ਪੰਜਾਬ ਸਿੱਖਿਆ ਕ੍ਰਾਂਤੀ’: ਜ਼ਿਲ੍ਹੇ ਦੇ 10 ਸਰਕਾਰੀ ਸਕੂਲਾਂ ’ਚ 77.11 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ : ਬਲਕਾਰ ਸਿੰਘ
ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ : ਇੰਦਰਜੀਤ ਕੌਰ ਮਾਨ
ਜਲੰਧਰ, 22 ਮਈ : ਸੂਬਾ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਤਹਿਤ ਅੱਜ ਜ਼ਿਲ੍ਹੇ ਦੇ 10 ਸਰਕਾਰੀ ਸਕੂਲਾਂ ਵਿੱਚ 77.11 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 28 ਲੱਖ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ 49.11 ਲੱਖ ਰੁਪਏ ਦੇ ਵਿਕਾਸ ਕੰਮ ਸ਼ਾਮਲ ਹਨ।
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਵੀਰਵਾਰ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੱਧਰਾ, ਸਰਕਾਰੀ ਹਾਈ ਸਕੂਲ ਘੋੜੇਵਾਹੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਨਪਾਲਕੇ ਵਿਖੇ 47.91 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਇਸੇ ਤਰ੍ਹਾਂ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢੱਡਾ ਹੁੰਦਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਹਾਰੀਵਾਲ ਵਿਖੇ 13.90 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਸਮਰਪਿਤ ਕੀਤੇ ਗਏ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਾਇੰਸ ਲੈਬੋਰੇਟਰੀਜ਼, ਆਧੁਨਿਕ ਕਲਾਸ ਰੂਮ, ਸਕੂਲਾਂ ਦੀਆਂ ਚਾਰਦਿਵਾਰੀਆਂ ਸਮੇਤ ਹੋਰ ਲੋੜੀਂਦੀ ਮੁਰੰਮਤ ਦੇ ਕੰਮ ਸ਼ਾਮਲ ਹਨ।
ਉਦਘਾਟਨੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਦੀ ਲਹਿਰ ਅੱਜ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਕਾਰੀ ਸਕੂਲ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸ ਰੂਮਜ਼, ਸਾਇੰਸ ਲੈਬਜ਼, ਕੰਪਿਊਟਰ ਲੈਬਜ਼, ਖੇਡ ਮੈਦਾਨ, ਪ੍ਰਾਜੈਕਟਰ, ਇੰਟਰੈਕਟਿਵ ਪੈਨਲਜ਼, ਚਾਰਦਿਵਾਰੀਆਂ ਸਮੇਤ ਹੋਰ ਸਹੂਲਤਾਂ ਨਾਲ ਲੈਸ ਕੀਤਾ ਹੈ।
ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਿਥੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ ਉਥੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਸਦਕਾ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।
ਇਸੇ ਤਰ੍ਹਾਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 8.20 ਲੱਖ ਅਤੇ ਸ਼ਾਹਕੋਟ ਦੇ ਦੋ ਸਕੂਲ ਵਿੱਚ 7.10 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।