ਸਾਵਣ ਦੇ ਪਵਿੱਤਰ ਮਹੀਨੇ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਇਆ ਲੰਗਰ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅਨਿਲ ਐਰੀ
ਸਾਵਣ ਦੇ ਪਵਿੱਤਰ ਮਹੀਨੇ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਇਆ ਲੰਗਰ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਜਲੰਧਰ, 8 ਅਗਸਤ
– ਡਿਪਟੀ ਕਮਿਸ਼ਨਰ, ਜਲੰਧਰ ਦੇ ਸਮੂਹ ਕਰਮਚਾਰੀਆਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਵਿੱਤਰ ਸਾਵਣ ਮਹੀਨੇ ਦੇ ਸਬੰਧ ਵਿੱਚ ਲੰਗਰ ਲਗਾਇਆ ਗਿਆ। ਇਸ ਮੌਕੇ ਸਮੂਹ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਲਗਾਏ ਗਏ ਲੰਗਰ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਪੂਰੀ ਸਰਗਰਮੀ ਨਾਲ ਸ਼ਿਰਕਤ ਕਰਦਿਆਂ ਬੜੇ ਪਿਆਰ ਨਾਲ ਲੋਕਾਂ ਨੂੰ ਲੰਗਰ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਅਮਿਤ ਸ਼ਰਮਾ, ਰਾਕੇਸ਼ ਕੁਮਾਰ ਅਰੋੜਾ, ਮੁਨੀਸ਼ ਸ਼ਰਮਾ, ਹਰਮਿੰਦਰ ਸਿੰਘ, ਇੰਦਰਪਾਲ ਸਿੰਘ, ਮਨਦੀਪ ਸਿੰਘ, ਸੰਤੋਸ਼ ਕੁਮਾਰ, ਅਮਨ ਕੌਸ਼ਿਕ, ਹਰਜੋਤ ਸਿੰਘ ਤੇ ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਕਰਮਚਾਰੀ ਮੌਜੂਦ ਸਨ।
