ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ‘ਦੀਵਾਲੀ ਮੇਲਾ’
ਅਨਿਲ ਐਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ‘ਦੀਵਾਲੀ ਮੇਲਾ’
ਨਕੋਦਰ 19 ਅਕਤੂਬਰ
ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵਿਖੇ ਇੰਚਾਰਜ ਸ਼੍ਰੀਮਤੀ ਪੂਜਾ ਸੁਖੇਜਾ ਜੀ ਦੀ ਰਹਿਨੁਮਾਈ ਹੇਠ ਪ੍ਰੋ. ਜੈਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋ. ਡੋਲੀ (ਪੰਜਾਬੀ ਵਿਭਾਗ) ਅਤੇ ਪ੍ਰੋ. ਪ੍ਰਿਅੰਕਾ ਰਾਠੌਰ (ਰਾਜਨੀਤੀ ਸ਼ਾਸਤਰ ਵਿਭਾਗ) ਦੀ ਅਗਵਾਈ ਹੇਠ ‘ਦਿਵਾਲੀ ਮੇਲੇ’ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸਪੀਚ, ਕਵਿਤਾ, ਗੀਤ, ਨਾਚ, ਲੋਕ ਨਾਚ ਆਦਿ ਗਤੀਵਿਧੀਆਂ ਰਾਹੀਂ ਆਪਣੀਆਂ ਪ੍ਰਤਿਭਾਵਾਂ ਨੂੰ ਦਰਸਾਇਆ। ਇਸ ਤੋਂ ਇਲਾਵਾ ਕਾਲਜ ਦੇ ਗੱਭਰੂ ਅਤੇ ਮੁਟਿਆਰਾਂ ਵੱਲੋਂ ਮਾਡਲਿੰਗ ਕੀਤੀ ਗਈ ਜਿਸ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲੱਗ ਗਏ । ਮਾਡਲਿੰਗ ਵਿੱਚ ਪਾਰਸ (ਬੀ. ਕਾਮ) ਨੂੰ ਸੋਹਣਾ ਗੱਭਰੂ ਅਤੇ ਅਨਸਿ਼ਕਾ (ਬੀ. ਕਾਮ) ਨੂੰ ਸੋਹਣੀ ਮੁਟਿਆਰ ਦਾ ਖਿਤਾਬ ਦਿੱਤਾ ਗਿਆ। ਇਸ ਦੌਰਾਨ ਪ੍ਰੋ. ਪਰਦੀਪ ਕੌਰ ਨੇ ਆਪਣੇ ਗੀਤਾ ਰਾਹੀਂ ਮੰਚ ਦੀ ਰੌਣਕ ਵਧਾਈ ਅਤੇ ਸਮਾਗਮ ਵਿੱਚ ਵਿਸ਼ੇਸ਼ ਰੰਗ ਭਰ ਦਿੱਤਾ। ਵਿਦਿਆਰਥੀਆਂ ਲਈ ਵੱਖ-ਵੱਖ ਖਾਣ ਪੀਣ ਦੇ ਸਟਾਲ ਵੀ ਲਗਾਏ ਗਏ।
ਇਸ ਮੌਕੇ ਤੇ ਇੰਚਾਰਜ ਸ੍ਰੀਮਤੀ ਪੂਜਾ ਸੁਖੇਜਾ ਜੀ ਨੇ ਵਿਦਿਆਰਥੀਆਂ ਨੂੰ ਦਿਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦੀਵੇ ਦੀ ਰੌਸ਼ਨੀ ਤੁਹਾਡੇ ਜੀਵਨ ਨੂੰ ਚਮਕਾਵੇ, ਖੁਸ਼ੀਆਂ ਅਤੇ ਸ਼ਾਂਤੀ ਦੇਵੇ ਅਤੇ ਤੁਹਾਡਾ ਹਰ ਪਲ ਸਫਲਤਾ ਨਾਲ ਭਰ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਯੋਜਕ ਟੀਮ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਲਈ ਉਤਸ਼ਾਹਿਤ ਕੀਤਾ।
ਪ੍ਰੋ. ਜੈਦੀਪ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਪਟਾਕੇ ਮੁਕਤ ਦਿਵਾਲੀ, ਗ੍ਰੀਨ ਦਿਵਾਲੀ ਅਤੇ ਸੱਭਿਆਚਾਰਕ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਅਤੇ ਸਾਨੂੰ ਮਨ ਦੇ ਹਨੇਰਿਆਂ ਨੂੰ ਦੂਰ ਕਰਕੇ ਗਿਲ੍ਹੇ-ਸ਼ਿਕਵੇ ਭੁਲਾ ਕੇ ਖੁਸ਼ੀਆਂ ਅਤੇ ਪਿਆਰ ਦੀ ਰੌਸ਼ਨੀ ਫੈਲਾਉਣੀ ਚਾਹੀਦੀ ਹੈ। ਉਹਨਾਂ ਨੇ ਆਯੋਜਕ ਟੀਮ ਅਨਸਿ਼ਕਾ (ਬੀ. ਕਾਮ) ਹਰਮਨ (ਬੀ.ਏ.) ਨੂੰ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤੀ
ਇਸ ਮੌਕੇ ਤੇ ਸਮੂਹ ਟੀਚਿੰਗ, ਨਾਲ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਿਰ ਸਨ।
