Wednesday, November 4, 2026
JalandharPunjab

*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ*

ਅਨਿਲ ਐਰੀ 

*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ*

ਨਕੋਦਰ 19 ਅਕਤੂਬਰ 
ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ ‘ਤੇ ਸਵੇਰੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਦੁਆਰਾ ਦੀਵਾਲੀ ਅਤੇ ਬੰਦੀਛੋੜ ਦਿਵਸ ‘ਤੇ ਭਾਸ਼ਣ ਦਿੱਤੇ ਗਏ।ਕਵਿਤਾ, ਗੀਤ ਅਤੇ ਨਾਚ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀ ਇਸ ਪੇਸ਼ਕਾਰੀ ਨੇ ਸਾਰਿਆਂ ਨੂੰ ਮੰਤਰ – ਮੁਗਧ ਕਰ ਦਿੱਤਾ। ਸਕੂਲ ਦੇ ਨਰਸਰੀ ਵਿਭਾਗ ਵਿੱਚ ਵੀ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਦੀਵਾਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਪ੍ਰੀ ਨਰਸਰੀ ਤੋਂ ਐਲਕੇਜੀ ਜਮਾਤ ਦੇ ਵਿਦਿਆਰਥੀਆਂ ਨੇ ‘ਦੀਵਾ ਡੈਕੋਰੇਸ਼ਨ’ ਗਤੀਵਿਧੀ ਵਿੱਚ ਭਾਗ ਲਿਆ। ਯੂਕੇਜੀ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਰਮਾਇਣ ਵਿੱਚ ਨਿਭਾਏ ਗਏ ਪਾਤਰਾਂ ਦੇ ਸੰਵਾਦ, ਸਲੋਕ ਤੇ ਗੀਤ ਆਦਿ ਪੇਸ਼ ਕੀਤੇ। ਸਕੂਲ ਦੀ ਪ੍ਰਿੰਸੀਪਲ ਡਾਕਟਰ ਸੋਨੀਆ ਸਚਦੇਵਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦਾ ਇਤਿਹਾਸਿਕ ਅਤੇ ਧਾਰਮਿਕ ਮਹੱਤਵ ਦੱਸਦੇ ਹੋਏ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ‘ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ. ਰਿਤੂ ਭਨੋਟ ਅਤੇ ਪ੍ਰਿੰਸੀਪਲ ਡਾ. ਸੋਨੀਆ ਸਚਦੇਵਾ ਨੇ ਵਿਦਿਆਰਥੀਆਂ ਨੂੰ ਸ੍ਰੀ ਰਾਮ ਚੰਦਰ ਜੀਵਨ ਜੀ ਦੇ ਜੀਵਨ ਤੋਂ ਸਿੱਖਿਆ ਪ੍ਰਾਪਤ ਕਰਨ ਅਤੇ ਸੁਰੱਖਿਅਤ ਤੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਾਰਿਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।