Wednesday, November 4, 2026
JalandharPunjab

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪੈਟਰੋਲ ਪੰਪਾਂ ਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ

ਅਨਿਲ ਐਰੀ 
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪੈਟਰੋਲ ਪੰਪਾਂ ਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ
ਜਲੰਧਰ, 4 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹੇਗਾ।