Wednesday, November 4, 2026
JalandharPunjab

*ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਸ਼ਾਂਤੀਪੂਰਵਕ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਬ-ਡਿਵੀਜ਼ਨ ਨਕੋਦਰ ਵਿੱਚ ਭਾਰੀ ਫੋਰਸ ਨਾਲ ਫਲੈਗ ਮਾਰਚ*

ਅਨਿਲ ਐਰੀ 

*ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਸ਼ਾਂਤੀਪੂਰਵਕ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਬ-ਡਿਵੀਜ਼ਨ ਨਕੋਦਰ ਵਿੱਚ ਭਾਰੀ ਫੋਰਸ ਨਾਲ ਫਲੈਗ ਮਾਰਚ*

ਨਕੋਦਰ ,7 ਦਸੰਬਰ

ਜਿਲ੍ਹਾ ਜਲੰਧਰ ਦਿਹਾਤੀ ਦੇ ਮਾਨਯੋਗ ਐਸਐਸਪੀ ਸਰਦਾਰ ਹਰਵਿੰਦਰ ਸਿੰਘ ਵਿਰਕ  ਦੇ  ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਬ-ਡਿਵੀਜ਼ਨ ਨਕੋਦਰ ਦੇ ਡੀਐਸਪੀ ਉਕਾਂਰ ਸਿੰਘ ਬਰਾੜ ਨੇ ਅਜਿਹੇ ਕਦਮ ਚੁੱਕੇ ਜੋ ਚੋਣਾਂ ਦੌਰਾਨ ਅਮਨ-ਅਮਾਨ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਡੀਐਸਪੀ ਉਕਾਂਰ ਸਿੰਘ ਬਰਾੜ ਨੇ ਥਾਣਾ ਨੂਰਮਹਿਲ ਦੇ ਮੁੱਖ ਅਫਸਰ ਇੰਸਪੈਕਟਰ ਪਲਵਿੰਦਰ ਸਿੰਘ, ਥਾਣਾ ਸਿਟੀ ਦੇ ਮੁੱਖ ਅਫਸਰ ਸਬ ਇੰਸਪੈਕਟਰ ਹਰਮਿੰਦਰ ਸਿੰਘ ਸੰਧੂ ਅਤੇ ਥਾਣਾ ਸਦਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਦਿਲਬਾਗ ਸਿੰਘ ਦੀਆਂ ਟੀਮਾਂ ਨਾਲ ਭਾਰੀ ਪੁਲਿਸ ਫੋਰਸ ਸਮੇਤ ਸਬ-ਡਿਵੀਜ਼ਨ ਦੇ ਸਮੂਹ ਪਿੰਡਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ।

ਫਲੈਗ ਮਾਰਚ ਦਾ ਪ੍ਰਧਾਨ ਮੰਤਵ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਉਣਾ ਸੀ। ਫਲੈਗ ਮਾਰਚ ਦੌਰਾਨ ਨਾਗਰਿਕਾਂ ਨੂੰ ਇਹ ਸੰਦਸ਼ ਦਿੱਤਾ ਗਿਆ ਕਿ ਉਹ ਡਰ-ਭੈ ਤੋਂ ਰਹਿਤ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਸ਼ਾਂਤੀ ਨੂੰ ਕਾਇਮ ਰੱਖਣ ਵਿੱਚ ਸਹਿਯੋਗ ਕਰਨ।

ਇਸਦੇ ਨਾਲ ਹੀ ਮਾੜੇ ਤੇ ਭੈੜੇ ਤੱਤਾਂ ਨੂੰ ਪੁਲਿਸ ਵੱਲੋਂ ਸਪਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਦੇ ਖ਼ਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅੰਜਾਮ ਦਿੱਤੀ ਜਾਵੇਗੀ।

ਜਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਇਹ ਵੀ ਦੱਸਿਆ ਕਿ ਪਬਲਿਕ ਆਪਣੀ ਕੋਈ ਵੀ ਸ਼ਿਕਾਇਤ ਜਾਂ ਜਾਣਕਾਰੀ ਕਿਸੇ ਵੀ ਸਮੇਂ ਹੈਲਪਲਾਈਨ 112 ‘ਤੇ ਦਰਜ ਕਰਵਾ ਸਕਦੀ ਹੈ। ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸੇ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ।