ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਮਾਨਸਿਕ ਸਿਹਤ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਅਨਿਲ ਐਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਮਾਨਸਿਕ ਸਿਹਤ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਨਕੋਦਰ 1 ਫਰਵਰੀ
ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵੱਲੋਂ ਆਰ ਯੂ ਐਸ ਆ 2.0 ( ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ ) ਦੇ ਅਧੀਨ “ ਅੰਡਰ ਸਟੈਂਡਿੰਗ ਮੈਂਟਲ ਹੈਲਥ ਫਰੋਮ ਅਵੇਅਰਨੇਸ ਟੂ ਐਕਸ਼ਨ ” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਵਰਕਸ਼ਾਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਮਾਨਸਿਕ ਸਿਹਤ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਹਾਰਕ ਤਰੀਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਹ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾ ਦੇ ਅਧੀਨ ਕਾਲਜ ਇੰਚਾਰਜ ਅਤੇ ਇਸ ਵਰਕਸ਼ਾਪ ਦੇ ਕਨਵੀਨਰ ਪੂਜਾ ਸੁਖੇਜਾ ਦੀ ਯੋਗ ਰਹਿਨੁਮਈ ਹੇਠ ਆਯੋਜਤ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਸੈਂਟਰ ਫਾਰ ਐਗਰੀਕਲਚਰ ਰਿਸਰਚ ਐਂਡ ਇਨੋਵੇਸ਼ਨ ਦੇ ਕੋਆਰਡੀਨੇਟਰ ਡਾ. ਪ੍ਰਤਾਪ ਕੁਮਾਰ ਪੱਤੀ ਦੇ ਸਹਿਯੋਗ ਨਾਲ ਲਗਾਈ ਗਈ। ਇਸ ਪ੍ਰੋਗਰਾਮ ਦੀ ਅਗਵਾਈ ਸ੍ਰੀ ਜੈਦੀਪ ਸਿੰਘ ( ਸਹਾਇਕ ਪ੍ਰੋਫੈਸਰ ਅੰਗਰੇਜ਼ੀ ਵਿਭਾਗ ) ਵੱਲੋਂ ਬਤੋਰ ਕੋਆਰਡੀਨੇਟਰ ਕੀਤੀ ਗਈ।
ਇਸ ਮੌਕੇ ਤੇ ਕਾਲਜ ਇੰਚਾਰਜ ਪੂਜਾ ਸੁਖੇਜਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਮਾਨਸਿਕ ਸਿਹਤ ਨਾਲ ਜੁੜੀਆਂ ਸਮਾਜਿਕ ਰੂੜ੍ਹੀਆਂ ਨੂੰ ਤੋੜਨ ਤੇ ਜੋਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੰਤਵ ਵਿਦਿਆਰਥੀਆਂ ਵਿਚ ਮਾਨਸਿਕ ਤਨਾਵ ਨਾਲ ਜੁੜੀਆਂ ਸਮੱਸਿਆ ਨੂੰ ਨਜਿੱਠਣ ਲਈ ਜਾਗਰੁਕਤਾ ਫੈਲਾਣਾ ਹੈ।
ਇਸ ਵਰਕਸ਼ਾਪ ਦੌਰਾਨ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਦਵਿੰਦਰ ਸਿੰਘ ਜੌਹਲ ( ਰਿਟਾਇਰਡ ਐਸੋਸੀਏਟ ਪ੍ਰੋਫੈਸਰ ਮਨੋਵਿਗਿਆਨ ਵਿਭਾਗ, ਜੀ.ਐਨ.ਡੀ.ਯੂ ਅੰਮ੍ਰਿਤਸਰ) ਨੇ ਮਾਨਸਿਕ ਸਿਹਤ ਦੀਆਂ ਸਮੱਸਿਆਵਾਂ ਦੀ ਪਛਾਣ ਅਤੇ ਉਪਚਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਾਵਨਾਤਮਕ ਸੰਤੁਲਨ ਅਤੇ ਤਣਾਅ ਪ੍ਰਬੰਧਨ ਦੇ ਨੁਕਤੇ ਸਿਖਾਏ। ਦੂਜੇ ਸੈਸ਼ਨ ਵਿੱਚ ਪ੍ਰੋ. ਰਮਨਪ੍ਰੀਤ ਕੌਰ (ਸਹਾਇਕ ਪ੍ਰਫੈਸਰ ਮਨੋਵਿਗਿਆਨ ਵਿਭਾਗ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ) ਨੇ ਵਿਦਿਅਕ ਸੰਸਥਾਵਾਂ ਵਿੱਚ ਹਮਦਰਦੀ ਭਰਿਆ ਮਾਹੌਲ ਸਿਰਜਣ ਅਤੇ ਕੌਂਸਲਿੰਗ ਸੇਵਾਵਾਂ ਦੀ ਮਹੱਤਤਾ ਬਾਰੇ ਵਿਚਾਰ ਰੱਖੇ। ਇਸ ਵਿੱਚ ਉਹਨਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨ ਦੇ ਬਾਰੇ ਵੀ ਜਾਣੂ ਕਰਵਾਇਆ।
ਵਰਕਸ਼ਾਪ ਦੇ ਅੰਤ ਵਿੱਚ ਵਿਦਿਆਰਥੀਆਂ ਨਾਲ ਇੱਕ ਪ੍ਰਭਾਵਸ਼ਾਲੀ ਸਵਾਲ-ਜਵਾਬ ਸੈਸ਼ਨ ਹੋਇਆ, ਜਿਸ ਵਿੱਚ ਉਨ੍ਹਾਂ ਨੇ ਅਕਾਦਮਿਕ ਦਬਾਅ ਅਤੇ ਚਿੰਤਾ (Anxiety) ਵਰਗੇ ਵਿਸ਼ਿਆਂ ‘ਤੇ ਮਾਹਿਰਾਂ ਨਾਲ ਸਿੱਧੀ ਗੱਲਬਾਤ ਕੀਤੀ।
ਸਮਾਗਮ ਦੇ ਅੰਤ ਵਿੱਚ ਕੋਆਰਡੀਨੇਟਰ ਸ੍ਰੀ ਜੈਦੀਪ ਸਿੰਘ (ਸਹਾਇਕ ਪ੍ਰੋਫੈਸਰ, ਅੰਗਰੇਜ਼ੀ ਵਿਭਾਗ) ਨੇ ਰਸਮੀ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸੰਦੇਸ਼ ਦਿੰਦਿਆਂ ਕਿਹਾ ਕਿ “ਮਾਨਸਿਕ ਸਿਹਤ ਅਕਾਦਮਿਕ ਪੜ੍ਹਾਈ ਜਿੰਨੀ ਹੀ ਮਹੱਤਵਪੂਰਨ ਹੈ।“ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਕਿਸੇ ਵੀ ਮਾਨਸਿਕ ਪਰੇਸ਼ਾਨੀ ਦੀ ਸਥਿਤੀ ਵਿੱਚ ਬਿਨਾਂ ਕਿਸੇ ਡਰ ਜਾਂ ਸੰਗ ਦੇ ਖੁੱਲ੍ਹ ਕੇ ਮਦਦ ਲੈਣ ਅਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨ।
ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਮੀਨਾ ਬਾਂਗੜ, ਪ੍ਰੋ. ਡੌਲੀ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰੀਤੀ ਸਿੰਘ, ਪ੍ਰੋ. ਆਰਜ਼ੂ, ਪ੍ਰੋ. ਮਨਜੋਤ ਕੌਰ, ਪ੍ਰੋ. ਭੁਪੇਸ਼, ਪ੍ਰੋ. ਪ੍ਰਿਅੰਕਾ ਸਿੰਘ ਰਾਠੌਰ, ਪ੍ਰੋ. ਰਾਜਵਿੰਦਰ ਕੌਰ (ਇਕਨਾਮਿਕਸ), ਪ੍ਰੋ. ਦਾਮਿਨੀ, ਪ੍ਰੋ. ਭਾਰਤੀ, ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਪਰਦੀਪ ਕੌਰ, ਪ੍ਰੋ. ਅਨੂ ਅਤੇ ਪ੍ਰੋ. ਪ੍ਰੇਰਨਾ ਤਨੇਜਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ।
