*ਜਲੰਧਰ ਜ਼ਿਲ੍ਹੇ ‘ਚ ਹੁਣ ਤੱਕ 3,31,419 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ, 882 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ* – ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ – ਪੰਜਾਬ ਸਰਕਾਰ ਵੱਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ
ਅਨਿਲ ਐਰੀ
– *ਜਲੰਧਰ ਜ਼ਿਲ੍ਹੇ ‘ਚ ਹੁਣ ਤੱਕ 3,31,419 ਮੀਟ੍ਰਿਕ ਟਨ ਹੋਈ ਕਣਕ ਦੀ ਖਰੀਦ, 882 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ*
– ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
– ਪੰਜਾਬ ਸਰਕਾਰ ਵੱਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ
ਜਲੰਧਰ, 24 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,31,627 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,31,419 ਮੀਟ੍ਰਿਕ ਟਨ ਖਰੀਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 882 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ।
ਪੰਜਾਬ ਸਰਕਾਰ ਵੱਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 5 ਲੱਖ 27 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ।
