2 ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 11 ਮਈ ਤੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬੀਮਾਰੀਆਂ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਸਬੰਧੀ ਦਿੱਤੀ ਜਾਵੇਗੀ ਸਿਖ਼ਲਾਈ
ਅਨਿਲ ਐਰੀ
2 ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 11 ਮਈ ਤੋਂ
ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬੀਮਾਰੀਆਂ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਸਬੰਧੀ ਦਿੱਤੀ ਜਾਵੇਗੀ ਸਿਖ਼ਲਾਈ
ਜਲੰਧਰ, 6 ਮਈ : ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 11 ਮਈ 2026 ਤੋਂ ਡੇਅਰੀ ਸਿਖ਼ਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਜਲੰਧਰ ਕਸ਼ਮੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਖ਼ਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬੀਮਾਰੀਆਂ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਸਿਖ਼ਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਘੱਟੋ-ਘੱਟ 5ਵੀਂ ਪਾਸ, ਉਮਰ 18 ਤੋਂ 55 ਸਾਲ ਦਰਮਿਆਨ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਵੇ।
ਉਨ੍ਹਾਂ ਦੱਸਿਆ ਕਿ ਜਲੰਧਰ ਦੇ ਸਿਖ਼ਲਾਈ ਲੈਣ ਦੇ ਚਾਹਵਾਨ ਉਮੀਦਵਾਰ 8 ਮਈ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਪਹੁੰਚ ਕਰ ਸਕਦੇ ਹਨ। ਚੁਣੇ ਹੋਏ ਸਿਖਿਆਰਥੀਆਂ ਲਈ ਫੀਸ (ਜਨਰਲ ਕੈਟਾਗਰੀ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਰੁਪਏ) ਹੋਵੇਗੀ। ਵਧੇਰੇ ਜਾਣਕਾਰੀ ਲਈ 7527988873, 7340886952 ਅਤੇ 9478726641 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
