Wednesday, November 4, 2026
EducationJalandharPunjab

ਡੀ.ਏ.ਵੀ. ਕਾਲਜ ਵਿਖੇ ਦਿਲ ਦੇ ਰੋਗਾਂ ਅਤੇ ਸ਼ੂਗਰ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ * ਦਿਲ ਦੇ ਰੋਗਾਂ ਬਾਰੇ ਮਾਹਿਰ ਡਾ. ਜੇ.ਐਸ. ਮਾਨ ਨੇ ਕੀਤੀ ਸ਼ਿਰਕਤ * ਵਿਦਿਆਰਥੀਆਂ ਨੂੰ ਤਨਾਅ ਮੁਕਤ ਹੋ ਕੇ ਆਪਣੀ ਪੜ੍ਹਾਈ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ- ਪ੍ਰਿੰਸੀਪਲ ਸਲਿਲ ਕੁਮਾਰ

ਅਨਿਲ ਐਰੀ 

ਡੀ.ਏ.ਵੀ. ਕਾਲਜ ਵਿਖੇ ਦਿਲ ਦੇ ਰੋਗਾਂ ਅਤੇ ਸ਼ੂਗਰ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ
* ਦਿਲ ਦੇ ਰੋਗਾਂ ਬਾਰੇ ਮਾਹਿਰ ਡਾ. ਜੇ.ਐਸ. ਮਾਨ ਨੇ ਕੀਤੀ ਸ਼ਿਰਕਤ
* ਵਿਦਿਆਰਥੀਆਂ ਨੂੰ ਤਨਾਅ ਮੁਕਤ ਹੋ ਕੇ ਆਪਣੀ ਪੜ੍ਹਾਈ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ- ਪ੍ਰਿੰਸੀਪਲ ਸਲਿਲ ਕੁਮਾਰ

ਨਕੋਦਰ 7 ਮਈ

– ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟਸ ਅਤੇ ਰੈਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ’ਤੇ ਦਿਲ ਦੇ ਰੋਗਾਂ ਅਤੇ ਸ਼ੂਗਰ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਦਿਲ ਦੇ ਰੋਗਾਂ ਬਾਰੇ ਮਾਹਿਰ ਡਾ. ਜੇ.ਐਸ. ਮਾਨ (ਮਾਨ ਮੈਡੀਸਿਟੀ-ਸੁਪਰ ਸਪੈਸ਼ਲਿਟੀ ਹਸਪਤਾਲ, ਜਲੰਧਰ) ਵਿਸ਼ੇਸ਼ ਤੌਰ ’ਤੇ ਪਹੁੰਚੇ। ਸਭ ਤੋਂ ਪਹਿਲਾਂ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਸਾਹਿਲ ਅਰੋੜਾ ਨੇ ਡਾ. ਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਮੁਹਾਰਤ ਤੇ ਤਜ਼ਰਬੇ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਡਾ. ਜੇ.ਐਸ. ਮਾਨ ਨੇ ਵਿਦਿਆਰਥੀਆਂ ਨੂੰ ਆਪਣੀ ਸਰੀਰਕ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਛੋਟੀ ਬਿਮਾਰੀ ਨੂੰ ਵੀ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਦੀ ਦੌੜ-ਭੱਜ ਵਾਲੀ ਜਿੰਦਗੀ ਵਿਚ ਹਰ ਵਿਅਕਤੀ ਕਿਸੇ ਨਾ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਰਿਹਾ ਹੈ। ਇੰਨ੍ਹਾਂ ਬਿਮਾਰੀਆਂ ਨੂੰ ਰੋਕਣ ਜਾਂ ਕੰਟਰੋਲ ਕਰਨ ਲਈ ਪਹਿਲਾਂ ਹੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟੀ ਬਿਮਾਰੀ ਬਾਰੇ ਪਤਾ ਲੱਗਣ ’ਤੇ ਵੀ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਤੇ ਡਾਕਟਰ ਤੋਂ ਕਿਸੇ ਵੀ ਤਰ੍ਹਾਂ ਦਾ ਲੁਕੋਅ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜਾਨਾ ਕਸਰਤ ਕਰਨ, ਖਾਣ-ਪੀਣ ਸਹੀ ਰੱਖਣ, ਸਮੇਂ ਸਿਰ ਸੌਣ-ਉਠਣ ਬਾਰੇ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਨਾਅ ਮੁਕਤ ਹੋ ਕੇ ਆਪਣੀ ਪੜ੍ਹਾਈ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਹੀ ਉਹ ਰੋਗ ਮੁਕਤ ਹੋ ਕੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਸਵਾਲ ਵੀ ਪੁੱਛੇ, ਜਿੰਨ੍ਹਾਂ ਦੇ ਡਾਕਟਰ ਮਾਨ ਨੇ ਤਸੱਲੀਬਖਸ਼ ਜਵਾਬ ਦਿੱਤੇ। ਅਖੀਰ ’ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਸੀਮਾ ਕੌਸ਼ਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਮਾਧਵੀ ਸ਼ਰਮਾ, ਪ੍ਰੋ. ਪੰਕਜ ਵਰਮਾ, ਐਨਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. (ਡਾ.) ਦੁਰਗੇਸ਼ ਨੰਦਨੀ, ਅਸਿਸਟੈਂਟ ਲਾਇਬ੍ਰੇਰੀਅਨ ਰੇਖਾ ਰਾਣੀ, ਪ੍ਰੋ. ਮੋਨਿਕਾ, ਪ੍ਰੋ. ਗੌਰਵ ਕੁਮਾਰ, ਪ੍ਰੋ. ਰਿੰਕੂ, ਪ੍ਰੋ. ਅਰਚਨਾ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ. ਰੋਜੀ, ਪ੍ਰੋ. ਨਵਪ੍ਰੀਤ ਕੌਰ, ਪ੍ਰੋ. ਮੁਸਕਾਨ, ਪ੍ਰੋ. ਬਲਜੀਤ ਕੌਰ ਆਦਿ ਹਾਜ਼ਰ ਸਨ।