Wednesday, November 4, 2026
CrimeJalandharPunjab

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 17 ਜੁਲਾਈ ਨੂੰ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ 

ਅਨਿਲ ਐਰੀ 
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 17 ਜੁਲਾਈ ਨੂੰ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ 
ਜਲੰਧਰ, 15 ਜੁਲਾਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਜੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 17 ਜੁਲਾਈ 2026 ਨੂੰ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕੋਪਟਰ (ਸਿਵਾਏ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਜੀ ਦੇ ਵੀ.ਵੀ.ਆਈ.ਪੀ.ਹੈਲੀਕੋਪਟਰ/ਜਹਾਜ਼) ਆਦਿ ਉਡਾਉਣ ‘ਤੇ ਪਾਬੰਦੀ ਰਹੇਗੀ।
ਇਹ ਹੁਕਮ 17.07.2026 ਨੂੰ ਦੁਪਹਿਰ 12 ਵਜੇ ਤੋਂ ਸ਼ਾਮ 8 ਵਜੇ ਤੱਕ ਲਾਗੂ ਰਹਿਣਗੇ।