ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਪਹਿਲੀ ਅਗਸਤ ਤੋਂ ਸ਼ੁਰੂ ਕੋਰਸ ਲਈ ਘੱਟੋ-ਘੱਟ ਵਿੱਦਿਅਕ ਯੋਗਤਾ 10ਵੀਂ ਪਾਸ
ਅਨਿਲ ਐਰੀ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਪਹਿਲੀ ਅਗਸਤ ਤੋਂ ਸ਼ੁਰੂ
ਕੋਰਸ ਲਈ ਘੱਟੋ-ਘੱਟ ਵਿੱਦਿਅਕ ਯੋਗਤਾ 10ਵੀਂ ਪਾਸ
ਜਲੰਧਰ, 30 ਜੁਲਾਈ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਪਹਿਲੀ ਅਗਸਤ 2026 ਤੋਂ ਸ਼ੁਰੂ ਹੋਣ ਜਾ ਰਿਹਾ ਹੈ।
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਅਤੇ ਕੋਰਸ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਅਗਸਤ 2026 ਹੈ। ਉਨ੍ਹਾਂ ਦੱਸਿਆ ਕਿ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਲਈ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚਿਆਂ ਤੋਂ ਨਾ-ਮਾਤਰ ਫੀਸ ਹੀ ਲਈ ਜਾਵੇਗੀ।
ਇੰਸਟੀਚਿਊਟ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਸ ਕੋਰਸ ਵਿਚ ਸਿਖਿਆਰਥੀਆਂ ਨੂੰ ਐਮ.ਐਸ. ਆਫਿਸ (ਐਮ.ਐਸ.-ਵਰਡ, ਐਮ.ਐਸ. ਐਕਸਲ, ਐਮ.ਐਸ. ਪਾਵਰ ਪੁਆਇੰਟ), ਪ੍ਰਿੰਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਦੀ ਸਿਖ਼ਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ 0181-2452290, 89682-73057, 84279-68374, 77173-21740 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
