Wednesday, November 4, 2026
JalandharPunjab

*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ*

ਅਨਿਲ ਐਰੀ 

*ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ*

ਨਕੋਦਰ 15 ਅਗਸਤ
ਸਟੇਟ ਪਬਲਿਕ ਨਕੋਦਰ ਵਿੱਚ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਰੋਹਿਤ ਠਾਕੁਰ ਦੁਆਰਾ ਸਕੂਲ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਨਾਚ ਆਦਿ ਪੇਸ਼ ਕੀਤੇ ਗਏ। ਨਰਸਰੀ ਵਿਭਾਗ ਵਿਚ ਵੀ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ ਜਿਸ ਵਿੱਚ ਮੰਨ੍ਹੇ- ਮੁੰਨ੍ਹੇ ਬੱਚਿਆਂ ਨੂੰ ਤੀਜ ਦੇ ਤਿਉਹਾਰ ਅਤੇ ਸੁਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀ ਇਸ ਮੌਕੇ ਰਵਾਇਤੀ ਪਹਿਰਾਵੇ ਵਿੱਚ ਆਏ ਸਨ ਅਤੇ ਸਭ ਤੋਂ ਵਧੀਆ ਰਵਾਇਤੀ ਪੁਸ਼ਾਕ ਲਈ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ‘ਤੇ ਅਧਾਰਿਤ ਕਵਿਤਾਵਾਂ, ਗੀਤ ਅਤੇ ਨਾਚ ਪੇਸ਼ ਕੀਤੇ ਗਏ। ਇਸ ਮੌਕੇ ‘ਤੇ ਵਿਦਿਆਰਥੀਆਂ ਨੇ ‘ਨੈਸ਼ਨਲ ਫਲੈਗ ਮੇਕਿੰਗ’ ਗਤੀਵਿਧੀ ਵਿੱਚ ਭਾਗ ਲੈ ਕੇ ਬਹੁਤ ਸੁੰਦਰ ਰਾਸ਼ਟਰੀ ਝੰਡੇ ਬਣਾਏ। ਇਸ ਤੋਂ ਇਲਾਵਾ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ ਗਈ ਜਿਸ ਦਾ ਵਿਸ਼ਾ ਸੀ-ਫਰੀਡਮ ਫਾਈਟਰ, ਕਮਿਊਨਿਟੀ ਹੈਲਪਰਸ। ਇਸ ਵਿੱਚ ਵਿਦਿਆਰਥੀਆਂ ਨੇ ਆਪਣੀ ਉੱਤਮ ਕਲਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ‘ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾਕਟਰ ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ ਅਤੇ ਡਾਇਰੈਕਟਰ ਡਾ. ਰਿਤੂ ਭਨੋਟ ਦੁਆਰਾ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਉਹਨਾਂ ਨੇ ਸਾਰਿਆਂ ਨੂੰ ਆਪਣੇ ਕਰਤੱਵਾਂ ਨੂੰ ਇਮਾਨਦਾਰੀ ਨਾਲ਼ ਨਿਭਾਉਂਦੇ ਹੋਏ ਉੱਨਤੀ ਦੇ ਰਸਤੇ ‘ਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।