80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪਸ਼ੂ ਪਾਲਣ ਵਿਭਾਗ ਵਿੱਚ ਸ਼ਾਲਾਘਾ ਯੋਗ ਸੇਵਾਵਾਂ ਲਈ ਡਾਕਟਰ ਰਾਮ ਮੂਰਤੀ ਮੱਟੂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਸਨਮਾਨਿਤ
ਅਨਿਲ ਐਰੀ
80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪਸ਼ੂ ਪਾਲਣ ਵਿਭਾਗ ਵਿੱਚ ਸ਼ਾਲਾਘਾ ਯੋਗ ਸੇਵਾਵਾਂ ਲਈ ਡਾਕਟਰ ਰਾਮ ਮੂਰਤੀ ਮੱਟੂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਸਨਮਾਨਿਤ
ਜਲੰਧਰ 15 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਸ੍ਰੀ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਮਹਿੰਦਰ ਭਗਤ ਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਜੀਤ ਸਿੰਘ ਵਾਲੀਆ ਵਲੋਂ ਪਸ਼ੂ ਪਾਲਣ ਵਿਭਾਗ ਜਲੰਧਰ ਵਿਖੇ ਵਧੀਆ ਤੇ ਸ਼ਾਲਾਘਾ ਸੇਵਾਵਾਂ ਬਦਲੇ ਡਾਕਟਰ ਰਾਮ ਮੂਰਤੀ ਮੱਟੂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਨੂੰ ਮੈਡਲ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
