ਜਲੰਧਰ ’ਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
ਅਨਿਲ ਐਰੀ
ਜਲੰਧਰ ’ਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
ਜਲੰਧਰ, 18 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੇਵਲ ਹਾਰਵੈਸਟਰ ਕੰਬਾਈਨਾਂ, ਜਿਨ੍ਹਾਂ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ, ਹੀ ਵਰਤੀਆਂ ਜਾਣ ਅਤੇ ਸੁਪਰ ਐਸ.ਐਮ.ਐਸ. ਤੋਂ ਬਗੈਰ ਕੋਈ ਵੀ ਕੰਬਾਈਨ ਨਹੀਂ ਚੱਲੇਗੀ।
ਇਹ ਹੁਕਮ ਮਿਤੀ 16.11.2026 ਤੱਕ ਲਾਗੂ ਰਹੇਗਾ।
