Wednesday, November 4, 2026
JalandharPunjab

ਇੰਡੋ-ਸਵਿਸ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤੇ ਸਿਲਵਰ ਤੇ ਕਾਂਸੀ ਦੇ ਤਗ਼ਮੇ

ਅਨਿਲ ਐਰੀ 

ਇੰਡੋ-ਸਵਿਸ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤੇ ਸਿਲਵਰ ਤੇ ਕਾਂਸੀ ਦੇ ਤਗ਼ਮੇ

ਨਕੋਦਰ 1  ਅਕਤੂਬਰ : ਸਥਾਨਕ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਸਿਲਵਰ ਅਤੇ ਕਾਂਸੀ ਦੇ ਤਗ਼ਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਵਿਦਿਆਰਥੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਅੰਡਰ-21 ਕੈਟਾਗਰੀ ਵਿੱਚ ਸੁਪ੍ਰਿਆ ਅਤੇ ਵੰਸ਼ ਮੋਹਨ ਨੇ ਸ਼ਾਟ-ਪੁੱਟ ਵਿੱਚ ਸਿਲਵਰ ਤਗ਼ਮਾ ਜਦਕਿ ਜਸਰਾਜ ਸਿੰਘ ਨੇ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ ।ਇਸ ਮੌਕੇ ਸੀਨੀਅਰ ਅਥਲੈਟਿਕਸ ਕੋਚ ਬਿੰਦਰ ਸਿੰਘ ਅਤੇ ਅਰਿਹੰਤ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ । ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਫਲਤਾ ’ਤੇ ਸਕੂਲ ਪ੍ਰਿੰਸੀਪਲ ਡਾ.ਪੰਕਜ ਸ਼ਰਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਆਪਣੇ ਵਿਚਾਰ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਜੇਤੂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇੰਡੋ-ਸਵਿਸ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਨਵੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਮੈਨੇਜਮੈਂਟ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਪ੍ਰੇਰਿਤ ਕਰੇਗੀ। ਮੈਨੇਜਮੈਂਟ ਵੱਲੋਂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ।