Friday, June 20, 2025
LocalPunjab

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਸੰਭਾਵਿਤ ਇਲਾਕਿਆਂ ’ਚ ਠੀਕਰੀ ਪਹਿਰੇ ਲਾਉਣ ਦੇ ਹੁਕਮ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਸੰਭਾਵਿਤ ਇਲਾਕਿਆਂ ’ਚ ਠੀਕਰੀ ਪਹਿਰੇ ਲਾਉਣ ਦੇ ਹੁਕਮ

ਜਲੰਧਰ, 9 ਜੁਲਾਈ ( ਅਨਿਲ ਐਰੀ ):—

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਦੇ ਸਾਰੇ ਹੜ੍ਹ ਸੰਭਾਵਿਤ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਆਪਣੇ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਕੋਦਰ, ਸ਼ਾਹਕੋਟ, ਲੋਹੀਆਂ ਅਤੇ ਫਿਲੌਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਠੀਕਰੀ ਪਹਿਰੇ ਲਗਾਏ ਜਾਣਗੇ।

ਪੰਜਾਬ ਵਿਲੇਜ ਐਂਡ ਸਮਾਲ ਟਾਊਨਜ਼ ਪੈਟਰੋਲਿੰਗ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੀ ਸਾਰੰਗਲ ਨੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਸਬੰਧੀ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਹੁਕਮ 23 ਜੁਲਾਈ, 2023 ਤੱਕ ਲਾਗੂ ਰਹਿਣਗੇ। ਇਹ ਹੁਕਮ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।