ਮਲਸੀਆਂ ਪੁਲਿਸ ਨੇ ਵਿਦਿਆਰਥੀਆਂ ਨੂੰ ਘਰ-ਘਰ ਨਸਿ਼ਆ ਖਿਲਾਫ਼ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ
ਮਲਸੀਆਂ ਪੁਲਿਸ ਨੇ ਵਿਦਿਆਰਥੀਆਂ ਨੂੰ ਘਰ-ਘਰ ਨਸਿ਼ਆ ਖਿਲਾਫ਼ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ
ਸ਼ਾਹਕੋਟ/ਮਲਸੀਆਂ, 11 ਅਕਤੂਬਰ ( ਰਣਜੀਤ ਬਹਾਦੁਰ ) ਪੰਜਾਬ ਸਰਕਾਰ ਦੀਆਂ ਹਦਾਇਤਾ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਹੇਠ ਨਸਿ਼ਆ ਖਿਲਾਫ਼ ਪਬਲਿਕ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੁਲਿਸ ਪ੍ਰਸਾਸ਼ਨ ਵੱਲੋਂ ‘ਨਸਿ਼ਆ ਨੂੰ ਨਾਂਹ, ਜਿੰਦਗੀ ਨੂੰ ਹਾਂ’ ਵਿਸ਼ੇ ਤੇ ਨਸਿ਼ਆ ਵਿਰੁੱਧ ਜਾਗਰੂਕਤਾਂ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸੇ ਤਹਿਤ ਨਰਿੰਦਰ ਸਿੰਘ ਔਜਲਾ ਡੀ.ਐਸ.ਪੀ. ਸ਼ਾਹਕੋਟ ਅਤੇ ਜਸਵਿੰਦਰ ਸਿੰਘ ਡੀ.ਐਸ.ਪੀ. ਅੰਡਰ ਟ੍ਰੇਨਿੰਗ ਕਮ-ਐਸ.ਐਚ.ਓ. ਸ਼ਾਹਕੋਟ ਦੀ ਅਗਵਾਈ ‘ਚ ਮਲਸੀਆਂ ਚੌਂਕੀ ਦੀ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਲੜਕੇ ਵਿਖੇ ਨਸਿ਼ਆ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੌਂਕੀ ਇੰਚਾਰਜ਼ ਸਬ ਇੰਸਪੈਕਟਰ ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਨਸਿ਼ਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋ-ਅੰਦਰ ਖੋਖਲਾ ਕਰ ਰਿਹਾ ਹੈ, ਜਿਸ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸਿ਼ਆ ਨੂੰ ਖ਼ਤਮ ਕਰਨ ਵਿੱਚ ਪਬਲਿਕ ਅਤੇ ਵਿਦਿਆਰਥੀ ਸਹਿਯੋਗ ਕਰਨ ਤਾਂ ਨਸ਼ੇ ਨੂੰ ਦਿਨਾਂ ਵਿੱਚ ਹੀ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਘਰ-ਘਰ ਜਾਗਰੂਕਤਾਂ ਫੈਲਾਈ ਜਾਵੇ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੋਂ ਦੂਰ ਰਹਿਣ ਤੇ ਉਨ੍ਹਾਂ ਸਬੰਧੀ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਅਤੇ ਪਤਾ ਵੀ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਅਨਾਜ ਮੰਡੀ ਮਲਸੀਆਂ ਵਿਖੇ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਨਸਿ਼ਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਐਸ.ਆਈ. ਜਗਤਾਰ ਸਿੰਘ, ਏ.ਐਸ.ਆਈ. ਜਗਦੇਵ ਸਿੰਘ ਆਦਿ ਮੌਜੂਦ ਸਨ।