Thursday, June 19, 2025
LocalPunjabSports

*ਕੰਨਿਆ ਸਕੂਲ ਮਹਿਤਪੁਰ ਦੀਆਂ ਵਿਦਿਆਰਥਣਾਂ ਵੱਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ*

*ਕੰਨਿਆ ਸਕੂਲ ਮਹਿਤਪੁਰ ਦੀਆਂ ਵਿਦਿਆਰਥਣਾਂ ਵੱਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ*

 

ਮਹਿਤਪੁਰ 20 ਅਕਤੂਬਰ (ਰਾਜਾ)

ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿੱਚ ਚੱਲ  ਰਹੀ 67ਵੀਂ ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਮੀਟ

ਮੁਕਾਬਲਿਆਂ ਵਿੱਚ ਕੰਨਿਆ ਸਕੂਲ ਮਹਿਤਪੁਰ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੀ ਵਿਦਿਆਰਥਣ ਸਿਮਰਨ ਨੇ ਅੰਡਰ 19 ਦੇ ਲੰਬੀ ਛਾਲ ਮੁਕਾਬਲੇ ਵਿਚ ਦੂਜਾ ਅਤੇ ਕਾਜਲ ਨੇ ਅੰਡਰ 19 ਦੇ ਸ਼ਾਟਪੁੱਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਹਰਜੀਤ ਸਿੰਘ ਜੀ ਵੱਲੋਂ ਜੇਤੂ ਵਿਦਿਆਰਥਣਾਂ ਦਾ ਸਨਮਾਨ ਕੀਤਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਹਨਾਂ ਨੇ ਸਮੂਹ ਸਕੂਲ ਸਟਾਫ ਅਤੇ ਡੀ ਪੀ ਈ ਸ੍ਰੀਮਤੀ ਨਵਜੀਤ ਕੌਰ ਦਾ ਧੰਨਵਾਦ ਕੀਤਾ।