ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਕਿਸ਼ਤੀ ਦੌੜਾਂ ਦੇ ਹੋਏ ਮੁਕਾਬਲਿਆਂ ਵਿੱਚ 5 ਸੋਨੇ,4 ਚਾਂਦੀ ਅਤੇ 11 ਕਾਂਸੇ ਦੇ ਤਮਗੇ ਜਿੱਤੇ। ਸੰਤ ਸੀਚੇਵਾਲ ਵਾਲਿਆਂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ।
ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਕਿਸ਼ਤੀ ਦੌੜਾਂ ਦੇ ਹੋਏ ਮੁਕਾਬਲਿਆਂ ਵਿੱਚ 5 ਸੋਨੇ,4 ਚਾਂਦੀ ਅਤੇ 11 ਕਾਂਸੇ ਦੇ ਤਮਗੇ ਜਿੱਤੇ।
ਸੰਤ ਸੀਚੇਵਾਲ ਵਾਲਿਆਂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ।
ਸ਼ਾਹਕੋਟ 25 ਅਕਤੂਬਰ ( ਰਣਜੀਤ ਬਹਾਦੁਰ ):- ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਵਿੱਚ ਵੱਡੀਆਂ ਮੱਲਾਂ ਮਾਰਦਿਆ ਕਿਸ਼ਤੀਆਂ ਦੀ ਦੌੜਾਂ ਦੇ ਹੋਏ ਮੁਕਾਬਲਿਆਂ ਵਿੱਚ 5 ਸੋਨੇ ,4 ਚਾਂਦੀ ਤੇ 11 ਕਾਂਸੇ ਦੇ ਤਮਗੇ ਜਿੱਤੇ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਖਿਡਾਰੀਆਂ ਨੂੰ ਵਧਾਈ ਦਿੰਦਿਆ ਉਨਾਂ ਦੱਸਿਆ ਕਿ ਇੱਥੋਂ ਅਭਿਆਸ ਕਰਨ ਵਾਲੇ ਖਿਡਾਰੀ ਕਈ ਨੈਸ਼ਨਲ ਪੱਧਰ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਚੁੱਕੇ ਹਨ ਤੇ ਹੁਣ ਵੱਖ ਵੱਖ ਥਾਵਾਂ ਤੇ ਸਰਕਾਰੀ ਨੌਕਰੀ ਵਿੱਚ ਸੇਵਾਵਾਂ ਨਿਭਾ ਰਹੇ ਹਨ। ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆ ਕਿਹਾ ਕਿ ਉਹ ਇਸੇ ਤਰ੍ਹਾਂ ਇਸ ਖੇਡ ਵਿੱਚ ਪੂਰੀ ਲਗਨ ਨਾਲ ਮਿਹਨਤ ਕਰਨ ਤੇ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣ।
ਪਹਿਲਾਂ ਕਿਸ਼ਤੀਆਂ ਦੀਆਂ ਦੌੜਾਂ ਲਈ ਸਿਰਫ਼ ਗੋਬਿੰਦ ਸਾਗਰ ਝੀਲ ਜਾਂ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਹੀ ਤਿਆਰੀ ਕੀਤੀ ਜਾ ਸਕਦੀ ਸੀ। ਪਰ ਪੰਜਾਬ ਵਿੱਚ ਪਵਿੱਤਰ ਕਾਲੀ ਵੇਂਈ ਤੇ ਸਾਲ 2014 ਤੋਂ ਇਸ ਸੈਂਟਰ ਵਿੱਚ ਸਥਾਪਿਤ ਕੀਤਾ ਗਿਆ ਹੈ ਜਿੱਥੇ ਹੁਣ ਪੂਰੇ ਪੰਜਾਬ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਉਹਨਾਂ ਦੀ ਰਿਹਾਇਸ਼ ਅਤੇ ਖਾਣ ਪੀਣ ਦਾ ਖਰਚਾ ਸਾਰਾ ਸੈਂਟਰ ਵੱਲੋਂ ਹੀ ਕੀਤਾ ਜਾ ਰਿਹਾ ਹੈ।