ਐਸ ਜੀ ਪੀ ਸੀ ਮੈਂਬਰ ਜਥੇ. ਕਲਿਆਣ ਨੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ
ਐਸ ਜੀ ਪੀ ਸੀ ਮੈਂਬਰ ਜਥੇ. ਕਲਿਆਣ ਨੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ
ਸ਼ਾਹਕੋਟ, 3 ਨਵੰਬਰ ( ਰਣਜੀਤ ਬਹਾਦੁਰ ):- ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ਼ਾਹਕੋਟ ਤੋਂ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਇੰਚਾਰਜ ਜਸਵੰਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮੂਹ ਮੁਲਾਜ਼ਮਾਂ ਅਤੇ ਪਾਠੀ ਸਿੰਘਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇ. ਬਲਦੇਵ ਸਿੰਘ ਕਲਿਆਣ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਜਥੇ. ਕਲਿਆਣ ਤੇ ਪਾਠੀ ਸਿੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੂਹ ਅਤ੍ਰਿੰਗ ਕਮੇਟੀ ਮੈਂਬਰਾਂ ਦਾ ਪਾਠੀ ਸਿੰਘਾਂ ਦੀ ਤਨਖ਼ਾਹ ‘ਚ ਵਾਧਾ ਕਰਨ ਲਈ ਧੰਨਵਾਦ ਕੀਤਾ