Friday, June 20, 2025
LocalPunjab

ਪੁਲਿਸ ਵੱਲੋਂ ਸ਼ਹਿਰ ਦੀਆਂ ਜਨਤਕ ਥਾਵਾਂ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਡ ਤੇ ਸ਼ੱਕੀ ਵਿਅਕਤੀ ਅਤੇ ਵਸਤੂਆਂ ਦੀ ਚੈਕਿੰਗ ਕੀਤੀ

ਪੁਲਿਸ ਵੱਲੋਂ ਸ਼ਹਿਰ ਦੀਆਂ ਜਨਤਕ ਥਾਵਾਂ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਡ  ਤੇ ਸ਼ੱਕੀ ਵਿਅਕਤੀ ਅਤੇ ਵਸਤੂਆਂ ਦੀ ਚੈਕਿੰਗ ਕੀਤੀ     

                 

ਨਕੋਦਰ 2 ਜਨਵਰੀ ( ਅਨਿਲ ਐਰੀ/ ਟੋਨੀ ) ਨਕੋਦਰ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜਰ ਰੱਖਦਿਆਂ ਡੀ ਐਸਪੀ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਸਤਪਾਲ ਸਿੱਧੂ ਨੇ ਸ਼ਹਿਰ ਦੀਆਂ ਜਨਤਕ ਥਾਵਾਂ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ’ਤੇ ਵੀ.ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਜਾਂਚ ਕੀਤੀ ਗਈ ਇਸ ਮੌਕੇ ਡੀ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸੁਰੱਖਿਅਤ ਰੱਖਣ ਅਤੇ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਐਸਐਚਓ ਸਿਟੀ ਸਤਪਾਲ ਸਿੱਧੂ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਅੰਦਰ ਮੌਜੂਦ ਯਾਤਰੀਆਂ ਅਤੇ ਲੋਕਾਂ ਦੇ ਬੈਗਾਂ ਅਤੇ ਸ਼ੱਕੀ ਵਸਤੂਆਂ ਦੀ ਚੈਕਿੰਗ ਕੀਤੀ ਗਈ ਉਹ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਸਤਰਕ ਰਹਿਣ ਅਤੇ ਆਪਣੇ ਆਲੇ ਦੁਆਲੇ ਨੂੰ ਸੁਰਖਿਅਤ ਅਤੇ ਚੌਕਸ ਰਹਿਣ ਇਸ ਮੌਕੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਤੋਂ ਇਲਾਵਾ ਵੱਡੀ ਗਿਣਤੀ ”ਚ ਸਿਟੀ ਅਤੇ ਸਦਰ ਥਾਣਿਆਂ ਦੇ ਪੁਲਿਸ ਮੁਲਾਜ਼ਮ ਹਾਜ਼ਰ ਸਨ