ਐਮ.ਡੀ ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ
ਅਨਿਲ ਐਰੀ
ਐਮ.ਡੀ ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ
ਨੱਕੋਦਰ 12 ਅਪ੍ਰੈਲ ਐਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ। ਇਸ ਵਿਚਾਰ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਿੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਦੇ ਵਿਹੜੇ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ।
ਕੇ .ਜੀ .2 ਜਮਾਤ ਦੇ ਵਿਦਿਆਰਥੀਆਂ ਨੇ ਪੰਜ ਕਕਾਰ ,ਚਾਰ ਸਾਹਿਬਜ਼ਾਦਿਆਂ ਅਤੇ ਦਸ ਗੁਰੂਆਂ ਬਾਰੇ ਦੱਸਿਆ। ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵਿਸਾਖੀ ‘ਤੇ ਵੱਖ-ਵੱਖ ਕਵਿਤਾਵਾਂ ਅਤੇ ਸਤਰਾਂ ਸੁਣਾਈਆਂ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।
ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕੀਤਾ ਅਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਆਪਣੇ ਪੰਜਾਬੀ ਸੱਭਿਆਚਾਰ ‘ਤੇ ਮਾਣ ਕਰਨ ਅਤੇ ਇਸ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।