Friday, June 20, 2025
LocalPunjab

**ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਓਹਾਰ*

ਅਨਿਲ ਐਰੀ 

**ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਓਹਾਰ*

ਨਕੋਦਰ 12 ਅਪ੍ਰੈਲ

ਵਿਦਿਅਕ ਅਦਾਰਿਆਂ ਵਿੱਚ ਤਿਉਹਾਰ ਨੂੰ ਮਨਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਉਹਨਾਂ ਤਿਉਹਾਰਾਂ ਦੇ ਇਤਹਾਸ ਅਤੇ ਮਹੱਤਤਾ ਤੋਂ ਜਾਣੂ ਕਰਾਉਣਾ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਵਚਨਬੱਧ ਹੈ।ਇਸ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਕਿੰਡਰਗਾਰਟਨ ਤੋਂ ਪੰਜਵੀਂ ਜਮਾਤ ਤੱਕ ਦੇ ਬੱਚੇ ਸੋਹਣੇ ਸੋਹਣੇ ਅਤੇ ਰੰਗ ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਕੂਲ ਆਏ।
ਵਿਦਿਆਰਥੀਆਂ ਵੱਲੋਂ ਤਿਉਹਾਰ ਨਾਲ ਸੰਬੰਧਤ ਵੱਖ ਵੱਖ ਗਤੀਵਿਧੀਆਂ ਜਿਵੇਂ ਕਾਰਡ ਮੇਕਿੰਗ,ਪੱਖੀ ਮੇਕਿੰਗ,ਕੀਤੀਆਂ ਗਈਆਂ। ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਕ੍ਰਮਵਾਰ ਸਾਹਿਬਦੀਪ ਸਿੰਘ, ਜਸਰਾਜ ਸਿੰਘ, ਅਵਨੀਤ,ਪ੍ਰਭਕੀਰਤ,ਕਵਿਨ ਕਵੀਰਾਜ ਸਿੰਘ ਦੇ ਮਾਤਾ ਪਿਤਾ ਇਸ ਪ੍ਰੋਗਰਾਮ ਦਾ ਹਿੱਸਾ ਬਣੇ ਜੋ ਕਿ ਪੇਸ਼ੇ ਵਜੋਂ ਕਿਸਾਨ ਹਨ।ਇਸ ਤੋਂ ਇਲਾਵਾ ਸਕੂਲ ਵਿੱਚ ‘ਟਰਬਨ ਮੁਕਾਬਲਾ’ ਅਤੇ ‘ਪਰਾਂਦਾ ਬੰਨ੍ਹਣ’ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ।ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਤਿਉਹਾਰ ਦੇ ਸ਼ੁਭ ਦਿਹਾੜੇ ਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਕ੍ਰਮਵਾਰ ਗਰੁੱਪ ਡਾਂਸ, ਸੋਲੋ ਡਾਂਸ, ਨਾਟਕ,ਗਰੁੱਪ ਗਾਇਨ, ਕਵਿਤਾ ਉਚਾਰਨ, ਭਾਸ਼ਣ, ਮਾਡਲਿੰਗ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ। ਕਿੰਡਰਗਾਰਟਨ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਇਸ ਤਿਉਹਾਰ ਨੂੰ ਖੂਬ ਨੱਚ ਗਾ ਕੇ ਮਨਾਇਆ।ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਤੇ ਇਸ ਤਿਉਹਾਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸੁਨੇਹਾ ਦਿੱਤਾ ਗਿਆ।ਵਿਦਿਆਰਥੀ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ ਦੀ ਝਲਕ ਇਸ ਪ੍ਰੋਗਰਾਮ ਦੇ ਰਾਹੀਂ ਦਿਖਾਈ ਗਈ। ਵਿਦਿਆਰਥੀ ਇਸ ਸ਼ੁਭ ਅਵਸਰ ਤੇ ਬਹੁਤ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ।ਸਕੂਲ ਮੈਨੇਜਮੈਂਟ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।