Friday, June 20, 2025
EducationLocalPunjab

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਨੇੜੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਪਾਬੰਦੀ

ਅਨਿਲ ਐਰੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਨੇੜੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਪਾਬੰਦੀ

ਜਲੰਧਰ, 28 ਮਈ :

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਵਿਵੇਕ ਕੁਮਾਰ ਮੋਦੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਠਵੀਂ ਸ਼੍ਰੇਣੀ ਦੀਆਂ ਮਈ/ਜੂਨ-2025 ਅਨੁਪੂਰਕ ਪ੍ਰੀਖਿਆਵਾਂ, ਜੋ 29.05.2025 ਤੋਂ 10.06.2025 ਤੱਕ ਕਰਵਾਈਆਂ ਜਾ ਰਹੀਆਂ, ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ, ਜਿਥੇ ਵੀ ਇਹ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ ਮਿਤੀ 29.05.2025 ਤੋਂ ਮਿਤੀ 10.06.2025 ਤੱਕ ਲਾਗੂ ਰਹੇਗਾ।