Thursday, November 5, 2026
ElectionJalandharPunjab

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2025 ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਅਨਿਲ ਐਰੀ 
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2025
ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਜਲੰਧਰ, 16 ਦਸੰਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ ਦੀ ਗਿਣਤੀ ਲਈ ਬਣਾਏ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 17-12-2025 ਨੂੰ ਲਾਗੂ ਰਹੇਗਾ।