Thursday, November 5, 2026
CrimeJalandharPunjab

ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਵੱਲੋਂ 3 ਮੁਲਜ਼ਮ ਗ੍ਰਿਫ਼ਤਾਰ, 25 ਕਿਲੋ ਡੋਡੇ ਚੂਰਾ ਪੋਸਤ ਤੇ 350 ਗ੍ਰਾਮ ਹੈਰੋਇਨ ਬਰਾਮਦ

 

ਅਨਿਲ ਐਰੀ 

 

ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਵੱਲੋਂ 3 ਮੁਲਜ਼ਮ ਗ੍ਰਿਫ਼ਤਾਰ, 25 ਕਿਲੋ ਡੋਡੇ ਚੂਰਾ ਪੋਸਤ ਤੇ 350 ਗ੍ਰਾਮ ਹੈਰੋਇਨ ਬਰਾਮਦ

ਜਲੰਧਰ, 18 ਦਸੰਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀ.ਆਈ.ਏ. ਸਟਾਫ਼ ਟੀਮ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਮਰਸ਼ੀਅਲ ਮਾਤਰਾ ਵਿੱਚ 25 ਕਿਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਕਮਿਸ਼ਨਰ ਪੁਲਿਸ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੁਰੀ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਇਹ ਸਫ਼ਲ ਕਾਰਵਾਈ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ 17 ਦਸੰਬਰ 2025 ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ ਨਵੀਂ ਦਾਣਾ ਮੰਡੀ, ਦੁਰਗਾ ਕਲੋਨੀ ਜਲੰਧਰ ਵਿਖੇ ਮੌਜੂਦ ਸੀ। ਇਸ ਦੌਰਾਨ ਦੁਰਗਾ ਕਲੋਨੀ ਮੋੜ ਨੇੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਨੱਛਤਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਪਾਸੋਂ 25 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ।

ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 150 ਮਿਤੀ 17.12.2025 ਅਧੀਨ ਧਾਰਾ 15/61/85 ਐਨ.ਡੀ.ਪੀ.ਐਸ. ਐਕਟ, ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ 18 ਦਸੰਬਰ 2025 ਨੂੰ ਇੱਕ ਹੋਰ ਕਾਰਵਾਈ ਦੌਰਾਨ ਸੀ.ਆਈ.ਏ. ਸਟਾਫ ਦੀ ਟੀਮ ਨੇ ਫੁੱਲਾਂ ਵਾਲੀ ਮਾਰਕੀਟ ਨੇੜੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਧਰਮਪਾਲ ਅਤੇ ਬਿੱਟੂ ਸਿੰਘ ਪੁੱਤਰ ਦੋਨਾ ਸਿੰਘ ਦੋਵੇਂ ਵਾਸੀ ਪਿੰਡ ਅੰਮ੍ਰਿਤਪੁਰ, ਥਾਣਾ ਤਲਵੰਡੀ ਚੌਧਰੀਆਂ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 151 ਮਿਤੀ 18.12.2025 ਅਧੀਨ ਧਾਰਾ 21-ਸੀ/61/85 ਐਨ.ਡੀ.ਪੀ.ਐਸ. ਐਕਟ, ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਇਸ ਸਮੇਂ ਪੁਲਿਸ ਰਿਮਾਂਡ ’ਤੇ ਹਨ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ।