ਡੀ.ਏ.ਵੀ. ਕਾਲਜ ਨਕੋਦਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ * ਕਾਲਜ ਦੇ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਨਿਭਾਈ ਸੇਵਾ
ਅਨਿਲ ਐਰੀ
ਡੀ.ਏ.ਵੀ. ਕਾਲਜ ਨਕੋਦਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ
* ਕਾਲਜ ਦੇ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਨਿਭਾਈ ਸੇਵਾ
ਨਕੋਦਰ 31 ਦਿਸੰਬਰ – ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਚੱਲ ਰਹੇ 7 ਰੋਜ਼ਾ ਸਪੈਸ਼ਲ ਐਨ.ਐਸ.ਐਸ. ਕੈਂਪ ਦੌਰਾਨ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਰਹਿਨੁਮਾਈ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਤੇ ਕੈਂਪ ਕਮਾਂਡੈਂਟ ਪ੍ਰੋ. ਸੀਮਾ ਕੌਸ਼ਲ, ਪ੍ਰੋ. ਮੋਨਿਕਾ ਅਤੇ ਪ੍ਰੋ. ਗੌਰਵ ਕੁਮਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ, ਜਿਸ ਦੌਰਾਨ ਕਾਲਜ ਦੇ ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਵੱਧ-ਚੜ੍ਹ ਕੇ ਸੰਗਤਾਂ ਨੂੰ ਲੰਗਰ ਛਕਾਉਣ ਦੀ ਸੇਵਾ ਨਿਭਾਈ। ਇਸ ਮੌਕੇ ਪ੍ਰੋ. (ਡਾ.) ਸਲਿਲ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖਾਤਰ ਆਪਣਾ ਪਰਿਵਾਰ ਨਿਸ਼ਾਵਰ ਕਰ ਦਿੱਤਾ। ਨਿੱਕੀਆਂ ਜਿੰਦਾ, ਵੱਡੇ ਸਾਕੇ ਵਰਗੀ ਮਿਸਾਲ ਦੁਨੀਆਂ ਵਿਚ ਕਿਤੇ ਨਹੀਂ ਮਿਲਦੀ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਕੌਸ਼ਲ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਨੇਹਾ ਕੁਮਾਰੀ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਅਜੈ ਕੁਮਾਰ ਲਿੱਤਰਾਂ, ਪ੍ਰੋ. ਰਿਚਾ ਟੰਡਨ, ਪ੍ਰੋ. ਕੋਮਲਪ੍ਰੀਤ ਕੌਰ, ਪ੍ਰੋ. ਰੋਜੀ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਿੰਕੂ, ਪ੍ਰੋ. ਬਲਜੀਤ ਕੌਰ, ਪ੍ਰੋ. ਮੁਸਕਾਨ, ਪ੍ਰੋ. ਅਰਚਨਾ, ਪ੍ਰੋ. ਨਵਪ੍ਰੀਤ ਕੌਰ, ਰੁਚਿਤ ਚੋਪੜਾ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
