Wednesday, November 4, 2026
CrimeJalandharPunjab

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਮਾਤ-ਭਾਸ਼ਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਅਨੀਲ ਐਰੀ 

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਮਾਤ-ਭਾਸ਼ਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਨਕੋਦਰ 25 ਫ਼ਰਵਰੀ
ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਨਕੋਦਰ ਵਿਖੇ ਇੰਚਾਰਜ ਸ੍ਰੀਮਤੀ ਪੂਜਾ ਸੁਖੇਜਾ ਜੀ ਦੀ ਰਹਿਨੁਮਾਈ ਹੇਠ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੀ ਅਗਵਾਈ ਪ੍ਰੋ. ਜੈਦੀਪ ਸਿੰਘ (ਅੰਗਰੇਜੀ ਵਿਭਾਗ) ਵਲੋਂ ਕੀਤੀ ਗਈ। ਇਸ ਮੌਕੇ ਤੇ ਉੱਭਰਦੇ ਲੇਖਕ ਅਤੇ ਅਦਾਕਾਰ ਸ਼੍ਰੀ ਜੱਸੀ ਜਸਪ੍ਰੀਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰੋ. ਰਮਨਦੀਪ ਕੌਰ ਅਤੇ ਪ੍ਰੋ. ਡੋਲੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਉਹਨਾਂ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਸਾਡੀ ਮਾਂ ਬੋਲੀ ਨਾਲ ਜੁੜਨਾ, ਉਸਦੀ ਮਹਾਨਤਾ ਨੂੰ ਸਮਝਣਾ ਅਤੇ ਉਸਦਾ ਯੋਗ ਸਤਿਕਾਰ ਕਰਨਾ ਹੈ, ਇਸਨੂੰ ਸੰਭਾਲਣਾ ਅਤੇ ਅੱਗੇ ਵਧਾਉਣਾ ਸਾਡਾ ਸਾਂਝਾ ਫਰਜ਼ ਹੈ।
ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕਵਿਤਾ, ਭਾਸ਼ਣ ਅਤੇ ਲੋਕ-ਗੀਤਾਂ ਰਾਹੀਂ ਆਪਣੀ ਭਾਗੀਦਾਰੀ ਪੇਸ਼ ਕਰਕੇ ਮਾਤ – ਭਾਸ਼ਾ ਪ੍ਰਤੀ ਆਪਣੇ ਪਿਆਰ ਨੂੰ ਦਰਸਾਇਆ ਗਿਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜੱਸੀ ਜਸਪ੍ਰੀਤ ਨੇ ਕਿਹਾ ਕਿ ਮਾਤ ਭਾਸ਼ਾ ਕਿਸੇ ਵੀ ਇਨਸਾਨ ਦੀ ਪਛਾਣ, ਸੱਭਿਆਚਾਰ ਅਤੇ ਵਿਚਾਰਾਂ ਦਾ ਪ੍ਰਗਟਾਵਾ ਕਰਨ ਦਾ ਸੱਭ ਤੋਂ ਉੱਤਮ ਸਾਧਨ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਨਾਲ ਜੁੜਨ ਅਤੇ ਮਾਂ ਬੋਲੀ ਦਾ ਸਾਹਿਤ ਪੜ੍ਹਨ ਲਈ ਪ੍ਰੇਰਿਤ ਕੀਤਾ।
ਸਮਾਗਮ ਦੇ ਅੰਤ ਵਿੱਚ ਪ੍ਰੋ. ਪਰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਆਪਣੀਆਂ ਜੜ੍ਹਾਂ ਤੋਂ ਦੂਰ ਹੋ ਰਹੀ ਹੈ, ਇਸ ਲਈ ਅੱਜ ਅਜਿਹੇ ਸਮਾਗਮਾਂ ਦੀ ਲੋੜ ਵੱਧ ਗਈ ਹੈ। ਸਮਾਗਮ ਵਿੱਚ ਮੰਚ ਸੰਚਾਲਨ ਹਰਸਿਮਰਨ ਸਿੰਘ ਐੱਮ. ਏ ਪੰਜਾਬੀ ਦੇ ਵਿਦਿਆਰਥੀ ਵੱਲੋਂ ਬਾਖ਼ੂਬੀ ਕੀਤਾ ਗਿਆ।
ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋ. ਰਮਨਦੀਪ ਕੌਰ, ਪ੍ਰੋ. ਡੋਲੀ ਨਾਰੰਗ, ਡਾ. ਜਸਕਰਨ ਸਿੰਘ, ਡਾ. ਸੁਰਿੰਦਰ ਕੌਰ,ਪ੍ਰੋ.ਨਵਪ੍ਰੀਤ ਕੌਰ ਦੇ ਨਾਲ਼ ਸਮੂਹ ਟੀਚਿੰਗ, ਨਾਨ- ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਿਰ ਸਨ।