Thursday, November 5, 2026
EducationJalandharPunjab

ਡੀ.ਏ.ਵੀ. ਕਾਲਜ ਨਕੋਦਰ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’

ਅਨਿਲ ਐਰੀ 

ਡੀ.ਏ.ਵੀ. ਕਾਲਜ ਨਕੋਦਰ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’

* ਰਿਟਾ. ਪ੍ਰਿੰਸੀਪਲ ਅਕਾਸ਼ ਭੱਲਾ ਅਤੇ ਐਲ.ਐਮ.ਸੀ. ਮੈਂਬਰ ਪ੍ਰਮੋਦ ਭਾਰਦਵਾਜ ਨੇ ਕੀਤੀ ਸ਼ਿਰਕਤ
* ਸਮਾਜ ਦੀ ਤਰੱਕੀ ਵਿਚ ਔਰਤਾਂ ਦੀ ਅਹਿਮ ਭੂਮਿਕਾ- ਡਾ. ਸਲਿਲ ਕੁਮਾਰ
* ਕਾਲਜ ਦੇ ਸਮੂਹ ਮਹਿਲਾ ਸਟਾਫ਼ ਦਾ ਵਿਸ਼ੇਸ਼ ਸਨਮਾਨ

ਨਕੋਦਰ 9 ਮਾਰਚ 

ਨਕੋਦਰ- ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਹੇਠ ਈ.ਐਮ.ਏ., ਐਨ.ਸੀ.ਸੀ. ਅਤੇ ਐਨ.ਐਸ.ਐਸ. ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਰਿਟਾ. ਪ੍ਰਿੰਸੀਪਲ ਅਕਾਸ਼ ਭੱਲਾ (ਸਮਾਜ ਸੇਵਕ) ਅਤੇ ਐਲ.ਐਮ.ਸੀ. ਮੈਂਬਰ ਪ੍ਰਮੋਦ ਭਾਰਦਵਾਜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਅੰਤਰਾਸ਼ਟਰੀ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਸਮਾਜ ਦੀ ਤਰੱਕੀ ਵਿਚ ਔਰਤਾਂ ਦੀ ਅਹਿਮ ਭੂਮਿਕਾ ਹੈ। ਰਿਟਾ. ਪ੍ਰਿੰਸੀਪਲ ਅਕਾਸ਼ ਭੱਲਾ ਤੇ ਪ੍ਰਮੋਦ ਭਾਰਦਵਾਜ ਨੇ ਸਮਾਜ ਦੀ ਤਰੱਕੀ ਵਿੱਚ ਔਰਤਾਂ ਦਾ ਵਿਸ਼ੇਸ਼ ਜਿਕਰ ਕਰਦਿਆਂ ਕਿਹਾ ਕਿ ਜੇ ਘਰ ’ਚ ਇੱਕ ਔਰਤ ਸਿੱਖਿਅਤ ਹੋ ਜਾਂਦੀ ਹੈ ਤਾਂ ਸਾਰੇ ਪਰਿਵਾਰ ਨੂੰ ਸਿੱਖਿਅਤ ਕਰ ਦਿੰਦੀ ਹੈ। ਪ੍ਰੋ. ਮਾਧਵੀ ਸ਼ਰਮਾ, ਪ੍ਰੋ. ਦਵਿੰਦਰ ਦੀਪ ਸਿੰਘ ਤੇ ਪ੍ਰੋ. ਰਾਜਨ ਕਪੂਰ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਇੱਕ-ਦੂਸਰੇ ਪ੍ਰਤੀ ਸਹਿਯੋਗੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹੋਰ ਵਧੇਰੇ ਮੌਕੇ ਦਿੱਤੇ ਜਾਣ ਤਾਂ ਕਿ ਇੱਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਪ੍ਰੋ. ਇੰਦੂ ਬੱਤਰਾ ਨੇ ਅੰਤਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਔਰਤਾਂ ਨੂੰ ਹੋਰ ਜਿਆਦਾ ਸਿੱਖਿਅਤ ਹੋਣ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਆਪਣੇ ਆਉਣ ਵਾਲੇ ਭਵਿੱਖ ਨੂੰ ਉੱਜਵਲ ਬਣਾ ਸਕਣ। ਡੀਨ ਈ.ਐਮ.ਏ. ਪ੍ਰੋ. (ਡਾ.) ਦੁਰਗੇਸ਼ ਨੰਦਨੀ ਨੇ ਮੰਚ ਦਾ ਸੰਚਾਲਨ ਬਾਖੂਬੀ ਨਿਭਾਉਂਦਿਆਂ ਕਿਹਾ ਕਿ ਸਮਾਜ ਨੂੰ ਚਲਾਉਣ ਵਿਚ ਬੇਟੀ, ਮਾਂ, ਪਤਨੀ, ਭੈਣ, ਨਾਨੀ, ਦਾਦੀ ਆਦਿ ਦੇ ਰੂਪ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਮਹਿਮਾਨਾਂ ਤੇ ਪ੍ਰਿੰਸੀਪਲ ਵਲੋਂ ਕਾਲਜ ਦੇ ਸਮੂਹ ਮਹਿਲਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅਖੀਰ ’ਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਸੀਮਾ ਕੌਸ਼ਲ ਤੇ ਐਨ.ਸੀ.ਸੀ. ਇੰਚਾਰਜ ਪ੍ਰੋ. (ਡਾ.) ਨੇਹਾ ਵਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਰ ਸੀ।