*ਆਖਰੀ ਦਿਨ 330 ਸਮੇਤ ਕੁੱਲ 452 ਨਾਮਜ਼ਦਗੀਆਂ ਦਾਖ਼ਲ* *ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ, 19 ਮਈ ਨੂੰ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਨੇ ਕਾਗਜ਼* *ਪਰਮਵੀਰ ਸਿੰਘ ਆਈ.ਏ.ਐਸ. ਚੋਣ ਆਬਜ਼ਰਵਰ ਨਿਯੁਕਤ*
ਅਨਿਲ ਐਰੀ
*ਆਖਰੀ ਦਿਨ 330 ਸਮੇਤ ਕੁੱਲ 452 ਨਾਮਜ਼ਦਗੀਆਂ ਦਾਖ਼ਲ*
*ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ, 19 ਮਈ ਨੂੰ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਨੇ ਕਾਗਜ਼*
*ਪਰਮਵੀਰ ਸਿੰਘ ਆਈ.ਏ.ਐਸ. ਚੋਣ ਆਬਜ਼ਰਵਰ ਨਿਯੁਕਤ*
ਜਲੰਧਰ, 16 ਮਈ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚਲੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ 330 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਉਪਰੰਤ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 452 ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 49, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 38, ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ 35, ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ 58 ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 42 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
ਇਸੇ ਤਰ੍ਹਾਂ ਨਗਰ ਪੰਚਾਇਤ ਲੋਹੀਆਂ ਖਾਸ ਦੇ 13 ਵਾਰਡਾਂ ਲਈ 52 ਅਤੇ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ 56 ਨਾਮਜ਼ਦਗੀਆਂ ਦਾਖ਼ਲ ਹੋਈਆਂ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ ਉਮੀਦਵਾਰ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਲੰਧਰ ਜ਼ਿਲ੍ਹੇ ਵਿਚਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਪਰਮਵੀਰ ਸਿੰਘ ਆਈ.ਏ.ਐਸ. ਚੋਣ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸੂਚਨਾ ਲਈ ਚੋਣ ਆਬਜ਼ਰਵਰ ਦੇ ਫੋਨ ਨੰਬਰ 70094-84566 ਅਤੇ ਈ-ਮੇਲ ਆਈ.ਡੀ. paramvir_2006@yahoo.com ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਟ ਹਾਊਸ, ਜਲੰਧਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ।
