Wednesday, November 4, 2026
EducationJalandharPunjab

*ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਨੇ ਸਾਹੋਦਿਆ ਆਨ-ਏਅਰ ਹੋਸਟ ਮੁਕਾਬਲੇ ਵਿੱਚ ਹਾਸਲ ਕੀਤਾ ਤੀਜਾ ਸਥਾਨ*

ਅਨਿਲ ਐਰੀ 

*ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਵਿਦਿਆਰਥੀਆਂ ਨੇ ਸਾਹੋਦਿਆ ਆਨ-ਏਅਰ ਹੋਸਟ ਮੁਕਾਬਲੇ ਵਿੱਚ ਹਾਸਲ ਕੀਤਾ ਤੀਜਾ ਸਥਾਨ*

ਨਕੋਦਰ 14 ਅਕਤੂਬਰ 

ਨਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਾਹੋਦਿਆ ਆਨ-ਏਅਰ ਹੋਸਟ ਮੁਕਾਬਲਾ ਜੋ ਕਿ ਕਮਲਾ ਨਹਿਰੂ ਪਬਲਿਕ ਸਕੂਲ,ਫਗਵਾੜਾ ਵਿੱਚ ਕਰਵਾਇਆ ਗਿਆ, ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਸੰਚਾਰ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਜਮਾਤ ਦੇ
ਵਿਦਿਆਰਥੀ ਤਨੁਸ਼ ਸਹਿਦੇਵ ਅਤੇ ਗਿਆਰਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਆਪਣੀ ਪੇਸ਼ਕਾਰੀ, ਪ੍ਰਭਾਵਸ਼ਾਲੀ ਬੋਲਚਾਲ ਅਤੇ ਮੰਚ ਸੰਚਾਲਨ ਦੇ ਹੁਨਰਾਂ ਰਾਹੀਂ ਆਪਣੀ ਵਿਲੱਖਣ ਪਛਾਣ ਬਣਾਈ। ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ।

ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸੰਚਾਰ ਦੇ ਹੁਨਰਾਂ ਨੂੰ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਆਪਣੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਾ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਅਜਿਹੇ ਮੌਕਿਆਂ ਰਾਹੀਂ ਆਪਣੀ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਦਾ ਰਹੇਗਾ।