Thursday, June 19, 2025
National

ਨਵੰਬਰ ਤੋਂ ਬੱਚਿਆਂ ਨੂੰ ਲਗਣੀ ਸ਼ੁਰੂ ਹੋ ਸਕਦੀ ਹੈ ਵੈਕਸੀਨ, ਕਮਜ਼ੋਰ ਇਮਊਨਿਟੀ ਵਾਲਿਆਂ ਨੂੰ ਮਿਲੇਗੀ ਪਹਿਲ

ਨਵੀਂ ਦਿੱਲੀ : ਕੋਰੋਨਾ ਵਾਇਰਸ ਸੰਕ੍ਰਮਣ ਖਿਲਾਫ਼ ਬੱਚਿਆਂ ਦੇ ਟੀਕਾਕਰਨ ਦਾ ਕੰਮ ਨਵੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਦੀ ਸਬਜੈਕਟ ਐਕਸਪਰਟ ਕਮੇਟੀ ਨੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਨੂੰ 2 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਨ ਲਈ ਮਨਜ਼ੂੁਰੀ ਦੇ ਦਿੱਤੀ ਹੈ। ਬੱਚਿਆਂ ਦੇ ਟੀਕਾਕਰਨ ਮੁਹਿੰਮ ਵਿਚ ਲੰਬੀ ਅਤੇ ਗੰਭੀਰ ਬਿਮਾਰੀਆਂ ਤੋਂ ਪੀਡ਼ਤ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ। ਗੰਭੀਰ ਬਿਮਾਰੀਆਂ ਦੀ ਲਿਸਟ ਨੂੰ ਅਗਲੇ ਤਿੰਨ ਹਫਤਿਆਂ ਵਿਚ ਤਿਆਰ ਕਰ ਲਿਆ ਜਾਵੇਗਾ।

ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਇਸ ਸਬੰਧ ਵਿੱਚ ਪ੍ਰਾਪਤ ਹੋਈਆਂ ਸਿਫਾਰਸ਼ਾਂ ਦੀ ਸਮੀਖਿਆ ਕਰ ਰਿਹਾ ਹੈ ਅਤੇ ਇੱਕ ਵਾਰ ਜਦੋਂ ਇਹ ਮਨਜ਼ੂਰ ਹੋ ਜਾਂਦੇ ਹਨ, ਟੀਕਾਕਰਨ ਮੁਹਿੰਮ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਕਿਹਾ, “ਡੀਸੀਜੀਆਈ ਦੁਆਰਾ ਟੀਕੇ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ, ਟੀਕਾਕਰਨ ਬਾਰੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੇ ਮੈਂਬਰ ਮਾਮਲੇ ਆਪਣੇ ਹੱਥਾਂ ਵਿੱਚ ਲੈਂਦੇ ਹਨ ਅਤੇ ਪ੍ਰਵਾਨਗੀ ਲਈ ਕੰਪਨੀ ਦੁਆਰਾ ਪੇਸ਼ ਕੀਤੇ ਗਏ ਅੰਕੜਿਆਂ ਦੀ ਵਰਤੋਂ ਕਰਕੇ ਮੁਲਾਂਕਣ ਕਰਦੇ ਹਨ। ਉਹ ਭਾਰਤ ਬਾਇਓਟੈਕ ਤੋਂ ਵਾਧੂ ਜਾਣਕਾਰੀ ਵੀ ਮੰਗ ਸਕਦੇ ਹਨ।